ਕਾਂਗਰਸ ਨੇ ਪੰਜਾਬ ਲਈ 4 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
ਨਵੀਂ ਦਿੱਲੀ, 29 ਅਪ੍ਰੈਲ- ਕਾਂਗਰਸ ਨੇ ਲੋਕ ਸਭਾ ਚੋਣਾਂ ਲਈ 4 ਉਮੀਦਵਾਰਾਂ ਦੀ ਸੂਚੀ ਦਾ ਐਲਾਨ ਕਰ ਦਿੱਤਾ ਹੈ। ਜਾਰੀ ਕੀਤੀ ਗਈ ਸੂਚੀ ਅਨੁਸਾਰ ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ, ਖਡੂਰ ਸਾਹਿਬ ਤੋਂ ਕੁਲਬੀਰ ਸਿੰਘ ਜੀਰਾ, ਆਨੰਦਪੁਰ ਸਾਹਿਬ ਤੋਂ ਵਿਜੇ ਇੰਦਰ ਸਿੰਗਲਾ ਅਤੇ ਲੁਧਿਆਣਾ ਤੋਂ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਦੱਸ ਦੇਈਏ ਕਿ ਪੰਜਾਬ ਵਿਚ ਪਹਿਲੀ ਜੂਨ ਨੂੰ ਵੋਟਾਂ ਪੈਣਗੀਆਂ।