JALANDHAR WEATHER

ਭਿੰਡੀ ਸੈਦਾਂ ਪੁਲਿਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, 3 ਦੋਸ਼ੀ ਗ੍ਰਿਫਤਾਰ

ਓਠੀਆਂ, 5 ਮਈ (ਗੁਰਵਿੰਦਰ ਸਿੰਘ ਛੀਨਾ)-ਪੁਲਿਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਅ ਲਈ ਹੈ। ਦੱਸ ਦਈਏ ਕਿ ਸੁਖਵਿੰਦਰ ਸਿੰਘ ਵਾਸੀ ਪਿੰਡ ਚੱਕ ਕਮਾਲ ਖਾਂ ਮਿਤੀ 10-5-23 ਨੂੰ ਰਾਤ 8:30 ਵਜੇ ਸੈਰ ਕਰਨ ਗਿਆ ਸੀ ਤਾਂ ਅਣਪਛਾਤੇ ਵਿਅਕਤੀਆਂ ਨੇ ਉਸ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਸੀ। ਪਰਿਵਾਰ ਵਲੋਂ ਇਸ ਦੀ ਰਿਪੋਰਟ ਥਾਣਾ ਭਿੰਡੀ ਸੈਦਾਂ ਵਿਚ ਦਰਜ ਕਰਵਾਈ ਗਈ ਸੀ। ਥਾਣਾ ਭਿੰਡੀ ਸੈਦਾਂ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਸੀ ਤੇ ਮਾਣਯੋਗ ਸੀਨੀਅਰ ਪੁਲਿਸ ਕਪਤਾਨ ਸਤਿੰਦਰ ਸਿੰਘ ਦੀਆਂ ਹਦਾਇਤਾਂ ਉਤੇ ਡੀ.ਐਸ.ਪੀ. ਸਬ- ਡਵੀਜ਼ਨ ਅਟਾਰੀ ਅਤੇ ਥਾਣਾ ਭਿੰਡੀ ਸੈਦਾਂ ਦੇ ਐਸ. ਐਚ. ਓ. ਨੇ ਤਕਨੀਕੀ ਸਹਾਇਤਾ ਨਾਲ ਦੋਸ਼ੀਆਂ ਨੂੰ ਟਰੇਸ ਕੀਤਾ ਅਤੇ ਮੁਕਦਮੇ ਦੇ ਤਿੰਨ ਦੋਸ਼ੀ ਅਰਜਨ ਸਿੰਘ ਪੁੱਤਰ ਨਿਸ਼ਾਨ ਸਿੰਘ, ਜਗਬੀਰ ਸਿੰਘ ਉਰਫ ਜੱਗਾ ਪੁੱਤਰ ਬਲਦੇਵ ਸਿੰਘ ਵਾਸੀ ਭਿੰਡੀ ਔਲਖ ਖੁਰਦ ਅਤੇ ਬਲਵਿੰਦਰ ਸਿੰਘ ਉਰਫ ਬਿੰਦੀ ਵਾਸੀ ਪਿੰਡ ਚੱਕ ਕਮਾਲ ਖਾਂ ਨੂੰ ਗ੍ਰਿਫਤਾਰ ਕੀਤਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ