JALANDHAR WEATHER

ਸੜਕ ਹਾਦਸੇ ਦੌਰਾਨ ਸ਼੍ਰੌਮਣੀ ਕਮੇਟੀ ਮੁਲਾਜ਼ਮ ਦੀ ਮੌਤ

ਝਬਾਲ, 18 ਮਾਰਚ (ਸੁਖਦੇਵ ਸਿੰਘ)- ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬਾਬਾ ਬੁੱਢਾ ਜੀ ਚੈਰੀਟੇਬਲ ਹਸਪਤਾਲ ਵਿਖੇ ਤਾਇਨਾਤ ਸੇਵਾਦਾਰ ਬਿੱਕਰ ਸਿੰਘ ਪੁੱਤਰ ਤਰਲੋਕ ਸਿੰਘ ਵਾਸੀ ਭੂਰਾ ਕੋਹਨਾ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਹਸਪਤਾਲ ਵਿਚ ਬਤੌਰ ਸੇਵਾਦਾਰ ਤਾਇਨਾਤ ਬਿੱਕਰ ਸਿੰਘ ਵਾਸੀ ਭੂਰਾ ਕੋਹਨਾ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਅਮ੍ਰਿਤਸਰ ਤੋਂ ਬਾਬਾ ਬੁੱਢਾ ਚੈਰੀਟੇਬਲ ਹਸਪਤਾਲ ਵਿਖੇ ਡਿਊਟੀ ’ਤੇ ਆ ਰਿਹਾ ਸੀ ਅਤੇ ਜਦੋਂ ਉਹ ਮੋੜ ਬਾਬਾ ਬੁੱਢਾ ਜੀ (ਠੱਟਾ) ਨੇੜੇ ਪੁੱਜਾ ਤਾਂ ਸਾਹਮਣੇ ਤੋਂ ਆ ਰਹੇ ਤੇਜ਼ ਰਫ਼ਤਾਰ ਵਾਹਨ ਨਾਲ ਜਾ ਟਕਰਾਇਆ, ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ