JALANDHAR WEATHER

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 15 ਸਾਲਾ ਬੈਡਮਿੰਟਨ ਖਿਡਾਰਨ ਤਨਵੀ ਸ਼ਰਮਾ ਦੇ ਪ੍ਰਦਰਸ਼ਨ ਦੀ ਕੀਤੀ ਸ਼ਲਾਘਾ

ਹੁਸ਼ਿਆਰਪੁਰ, 18 ਮਾਰਚ -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੀ ਰਹਿਣ ਵਾਲੀ 15 ਸਾਲਾ ਬੈਡਮਿੰਟਨ ਖਿਡਾਰਨ ਤਨਵੀ ਸ਼ਰਮਾ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਤਾਰੀਫ਼ ਕੀਤੀ ਹੈ। 2023 ਦੀ ਬੈਡਮਿੰਟਨ ਚੈਂਪੀਅਨਸ਼ਿਪ ਦੌਰਾਨ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਸ਼ਰਮਾ ਨੇ ਮਲੇਸ਼ੀਆ ਵਿਚ ਹੋਈ ਸੀਨੀਅਰ ਏਸ਼ੀਅਨ ਚੈਂਪੀਅਨਸ਼ਿਪ ਵਿਚ ਸੋਨ ਤਮਗਾ ਜਿੱਤ ਕੇ ਦੇਸ਼ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਬੈਡਮਿੰਟਨ ਖਿਡਾਰਨ ਨੂੰ ਲਿਖੇ ਇਕ ਪੱਤਰ ਵਿਚ ਮੋਦੀ ਨੇ ਪੂਰੇ ਦੇਸ਼ ਦੀ ਤਰਫੋਂ, ਨੌਜਵਾਨ ਅਥਲੀਟ ਨੂੰ ਅੰਤਰਰਾਸ਼ਟਰੀ ਮੰਚ ’ਤੇ ਉਸ ਦੀ ਸ਼ਾਨਦਾਰ ਪ੍ਰਾਪਤੀ ਨੂੰ ਮਾਨਤਾ ਦਿੰਦੇ ਹੋਏ ਦਿਲੋਂ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਨੇ ਨੌਜਵਾਨ ਪੀੜ੍ਹੀ ਲਈ ਤਨਵੀ ਦੀ ਪ੍ਰੇਰਣਾਦਾਇਕ ਭੂਮਿਕਾ ’ਤੇ ਜ਼ੋਰ ਦਿੱਤਾ ਹੈ ਅਤੇ ਕਿਹਾ ਕਿ ਉਸ ਦੀ ਸਫ਼ਲਤਾ ਬਿਨਾਂ ਸ਼ੱਕ ਦੇਸ਼ ਭਰ ਦੇ ਅਣਗਿਣਤ ਚਾਹਵਾਨ ਐਥਲੀਟਾਂ ਨੂੰ ਪ੍ਰੇਰਿਤ ਕਰੇਗੀ। ਆਪਣੇ ਪੱਤਰ ਵਿਚ ਉਨ੍ਹਾਂ 2024 ਵਿਚ ਪੈਰਿਸ ਓਲੰਪਿਕ ਸਮੇਤ ਆਗਾਮੀ ਅੰਤਰਰਾਸ਼ਟਰੀ ਖੇਡ ਸਮਾਗਮਾਂ ਨੂੰ ਦੇਖਦੇ ਹੋਏ ਤਨਵੀ ਦੇ ਭਵਿੱਖ ਦੇ ਯਤਨਾਂ ਵਿਚ ਲਗਾਤਾਰ ਸਫ਼ਲਤਾ ਅਤੇ ਵੱਡੀਆਂ ਪ੍ਰਾਪਤੀਆਂ ਦੀ ਕਾਮਨਾ ਕੀਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ