JALANDHAR WEATHER

ਸਾਬਕਾ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ ਤਖ਼ਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ

ਤਲਵੰਡੀ ਸਾਬੋ, 18 ਮਾਰਚ (ਰਣਜੀਤ ਸਿੰਘ ਰਾਜੂ)-ਦੇਸ਼ ਦੇ ਸਾਬਕਾ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ। ਤਖ਼ਤ ਸਾਹਿਬ ਮੱਥਾ ਟੇਕਣ ਉਪਰੰਤ ਉਨ੍ਹਾਂ ਨੇ ਕੀਰਤਨ ਸਰਵਣ ਕੀਤਾ ਅਤੇ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਤੋਂ ਤਖ਼ਤ ਸਾਹਿਬ ਦੇ ਇਤਿਹਾਸ ਬਾਬਤ ਜਾਣਕਾਰੀ ਹਾਸਿਲ ਕੀਤੀ। ਗੁਰਦੁਆਰਾ ਦਮਦਮਾ ਸਾਹਿਬ ਵਿਖੇ ਤਖ਼ਤ ਸਾਹਿਬ ਦੇ ਪ੍ਰਬੰਧਕਾਂ ਵਲੋਂ ਸਾਬਕਾ ਰਾਸ਼ਟਰਪਤੀ ਦਾ ਸਨਮਾਨ ਕੀਤਾ ਗਿਆ। ਸ੍ਰੀ ਰਾਮਨਾਥ ਕੋਵਿੰਦ ਨੇ ਇਸ ਮੌਕੇ ਕਿਹਾ ਕਿ ਤਖ਼ਤ ਸਾਹਿਬ ਦੇ ਦਰਸ਼ਨ ਕਰਕੇ ਉਨ੍ਹਾਂ ਨੂੰ ਮਾਨਸਿਕ ਸਕੂਨ ਮਿਲਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ