JALANDHAR WEATHER

ਡਿਪਟੀ ਕਮਿਸ਼ਨਰ ਵਲੋਂ ਪ੍ਰਿੰਟਿੰਗ ਪ੍ਰੈੱਸ ਮਾਲਕਾਂ ਨੂੰ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਨਾ ਯਕੀਨੀ ਬਣਾਉਣ ਦੀ ਤਾਕੀਦ

ਕਪੂਰਥਲਾ, 18 ਮਾਰਚ (ਅਮਰਜੀਤ ਕੋਮਲ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਦੇ ਪ੍ਰਿੰਟਰਾਂ, ਪਬਲਿਸ਼ਰਾਂ ਅਤੇ ਚੋਣ ਪ੍ਰਚਾਰ ਸਮੱਗਰੀ ਛਾਪਣ ਵਾਲਿਆਂ ਨੂੰ ਭਾਰਤ ਚੋਣ ਕਮਿਸ਼ਨ ਦੀਆਂ ਸਿਆਸੀ ਪ੍ਰਚਾਰ ਸਮੱਗਰੀ ਛਾਪਣ ਸਬੰਧੀ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣ ਕਰਨ ਦੀ ਤਾਕੀਦ ਕੀਤੀ। ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਪ੍ਰਿੰਟਰਾਂ/ਪ੍ਰਕਾਸ਼ਕਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਸਮੱਗਰੀ ਛਾਪਣ ਸਮੇਂ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹਰੇਕ ਤਰ੍ਹਾਂ ਦੀ ਪ੍ਰਚਾਰ ਸਮੱਗਰੀ ’ਤੇ ਆਪਣਾ ਨਾਮ, ਪਤਾ ਜ਼ਰੂਰ ਛਾਪਣ। ਉਨ੍ਹਾਂ ਕਿਹਾ ਕਿ ਕੋਈ ਵੀ ਪ੍ਰਚਾਰ ਸਮੱਗਰੀ ਜਿਵੇਂ ਕਿ ਪਰਚਾ, ਪੋਸਟਰ, ਹੈਂਡਬਿੱਲ, ਸਟਿੱਕਰ ਆਦਿ ’ਤੇ ਪ੍ਰਿੰਟਰ/ਪਬਲਿਸ਼ਰ ਦਾ ਨਾਮ ਹੋਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਪ੍ਰਿੰਟਰ/ਪ੍ਰਕਾਸ਼ਰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਕਰੇਗਾ ਤਾਂ ਬਣਦੀ ਕਾਰਵਾਈ ਕੀਤੀ ਜਾਵੇਗੀ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ