JALANDHAR WEATHER

ਜੈ ਰਾਮ ਠਾਕੁਰ ਨੇ ਹਿਮਾਚਲ ਪ੍ਰਦੇਸ਼ ਵਿਚ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦਾ ਲਾਇਆ ਦੋਸ਼

ਸ਼ਿਮਲਾ (ਹਿਮਾਚਲ ਪ੍ਰਦੇਸ਼), 18 ਮਾਰਚ (ਏਐਨਆਈ): ਵਿਰੋਧੀ ਧਿਰ ਦੇ ਨੇਤਾ ਅਤੇ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਦੋਸ਼ ਲਗਾਇਆ ਹੈ ਕਿ ਸੱਤਾਧਾਰੀ ਕਾਂਗਰਸ ਪਾਰਟੀ ਨੇ ਰਾਜ ਵਿਚ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਹੈ। ਉਨ੍ਹਾਂ ਨੇ ਰਾਜ ਸਰਕਾਰ 'ਤੇ ਰਾਜ ਵਿਚ ਔਰਤਾਂ ਨੂੰ ਐਲਾਨੇ 1500 ਰੁਪਏ ਦੇ ਮਾਣ ਭੱਤੇ ਲਈ ਫਾਰਮ ਵੰਡਣ ਅਤੇ ਭਰਨ ਵਿਚ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦਾ ਦੋਸ਼ ਲਾਇਆ । ਪੰਜ ਹੋਰ ਰਾਜਾਂ ਦੇ ਨਾਲ ਹਿਮਾਚਲ ਪ੍ਰਦੇਸ਼ ਦੇ ਗ੍ਰਹਿ ਸਕੱਤਰ ਨੂੰ ਤਬਦੀਲ ਕਰਨ ਦੇ ਚੋਣ ਕਮਿਸ਼ਨ ਦੇ ਹੁਕਮਾਂ ਤੋਂ ਬਾਅਦ, ਠਾਕੁਰ ਨੇ ਕਿਹਾ ਕਿ ਇਸ ਨਾਲ ਰਾਜ ਸਰਕਾਰ ਦੇ ਕੰਮਕਾਜ 'ਤੇ ਵੀ ਸਵਾਲ ਖੜ੍ਹੇ ਹੋਏ ਹਨ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ