JALANDHAR WEATHER

ਰਾਸ਼ਟਰਪਤੀ ਵਲੋਂ ਤੇਲੰਗਾਨਾ ਦੀ ਰਾਜਪਾਲ ਤਮਿਲੀਸਾਈ ਸੁੰਦਰਰਾਜਨ ਦਾ ਅਸਤੀਫ਼ਾ ਸਵੀਕਾਰ

ਨਵੀਂ ਦਿੱਲੀ, 19 ਮਾਰਚ - ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਤੇਲੰਗਾਨਾ ਦੀ ਰਾਜਪਾਲ ਅਤੇ ਪੁਡੂਚੇਰੀ ਦੀ ਉਪ-ਰਾਜਪਾਲ ਦੇ ਅਹੁਦੇ ਤੋਂ ਡਾਕਟਰ ਤਮਿਲੀਸਾਈ ਸੁੰਦਰਰਾਜਨ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਹੈ। ਰਾਸ਼ਟਰਪਤੀ ਭਵਨ ਵਲੋਂ ਦਿੱੀ ਜਾਣਕਾਰੀ ਅਨੁਸਾਰ ਰਾਸ਼ਟਰਪਤੀ ਨੇ ਝਾਰਖੰਡ ਦੇ ਰਾਜਪਾਲ ਸੀ.ਪੀ. ਰਾਧਾਕ੍ਰਿਸ਼ਨਨ ਨੂੰ ਤੇਲੰਗਾਨਾ ਦੇ ਰਾਜਪਾਲ ਅਤੇ ਪੁਡੂਚੇਰੀ ਦੇ ਰਾਜਪਾਲ ਦੇ ਕਾਰਜਾਂ ਨੂੰ ਨਿਭਾਉਣ ਲਈ ਨਿਯੁਕਤ ਕੀਤਾ, ਜਦੋਂ ਤੱਕ ਨਿਯਮਤ ਪ੍ਰਬੰਧ ਨਹੀਂ ਕੀਤੇ ਜਾਂਦੇ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ