JALANDHAR WEATHER

ਮਨਜਿੰਦਰ ਸਿੰਘ ਬਿੱਟੂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਮੱਥਾ ਟੇਕਿਆ

ਸ੍ਰੀ ਮੁਕਤਸਰ ਸਾਹਿਬ 19 ਮਾਰਚ (ਰਣਜੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਮਨਜਿੰਦਰ ਸਿੰਘ ਬਿੱਟੂ ਨੇ ਅੱਜ ਜ਼ਿਲ੍ਹੇ ਦੀ ਸਮੁੱਚੀ ਲੀਡਰਸ਼ਿਪ ਸਮੇਤ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਅਤੇ ਹੈਡ ਗ੍ਰੰਥੀ ਵਲੋਂ ਸਿਰਪਾਓ ਅਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ, ਮਲੋਟ ਦੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟ ਭਾਈ, ਜਥੇਦਾਰ ਹੀਰਾ ਸਿੰਘ ਚੜੇਵਣ, ਜਥੇਦਾਰ ਸਰੂਪ ਸਿੰਘ ਨੰਦਗੜ੍ਹ, ਸਾਬਕਾ ਚੇਅਰਮੈਨ ਗੁਰਦੀਪ ਸਿੰਘ ਮੜਮੱਲੂ ਆਦਿ ਮੌਜੂਦ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ