JALANDHAR WEATHER

ਸਤੇਂਦਰ ਜੈਨ ਦੀ ਜ਼ਮਾਨਤ ਪਟੀਸ਼ਨ ਖਾਰਿਜ ਹੋਣ 'ਤੇ ਸੁਪਰੀਮ ਕੋਰਟ ਦੇ ਫੈਸਲੇ ਨਾਲ ਅਸਹਿਮਤ - ਆਤਿਸ਼ੀ

ਨਵੀਂ ਦਿੱਲੀ, 19 ਮਾਰਚ-ਸੁਪਰੀਮ ਕੋਰਟ ਵਲੋਂ ਮਨੀ ਲਾਂਡਰਿੰਗ ਮਾਮਲੇ ਵਿਚ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਦੀ ਜ਼ਮਾਨਤ ਪਟੀਸ਼ਨ ਖਾਰਿਜ ਕੀਤੇ ਜਾਣ 'ਤੇ 'ਆਪ' ਮੰਤਰੀ ਆਤਿਸ਼ੀ ਨੇ ਕਿਹਾ ਕਿ ਅਸੀਂ ਸੁਪਰੀਮ ਕੋਰਟ ਦੇ ਫੈਸਲੇ ਦਾ ਸਨਮਾਨ ਕਰਦੇ ਹਾਂ ਪਰ ਸਤਿਕਾਰ ਦੇ ਨਾਲ, ਅਸੀਂ ਉਸ ਫੈਸਲੇ ਨਾਲ ਅਸਹਿਮਤ ਹਾਂ। ਇਸ ਦੌਰਾਨ ਸਤੇਂਦਰ ਜੈਨ ਦੇ ਖਿਲਾਫ ਪੂਰਾ ਮਾਮਲਾ ਉਸ ਸਮੇਂ, ਉਸ ਦੀ ਉਨ੍ਹਾਂ ਕੰਪਨੀਆਂ ਵਿਚ ਕੋਈ ਮਾਲਕੀ ਨਹੀਂ ਸੀ, ਉਸਦੀ ਪਤਨੀ ਕੋਲ ਇਕ ਛੋਟੀ ਜਿਹੀ ਹਿੱਸੇਦਾਰੀ ਸੀ, ਇਸ ਲਈ ਉਹ ਜਾਂ ਉਸਦੇ ਪਰਿਵਾਰਕ ਮੈਂਬਰ ਉਸ ਸਮੇਂ ਕੰਪਨੀ ਦੁਆਰਾ ਲਏ ਗਏ ਕਿਸੇ ਵੀ ਫੈਸਲੇ ਲਈ ਕਾਨੂੰਨੀ ਤੌਰ 'ਤੇ ਜਵਾਬਦੇਹ ਨਹੀਂ ਹੋ ਸਕਦੇ ਸਨ।

ਕੁਝ ਹਵਾਲਾ ਆਪਰੇਟਰ ਅਜੇ ਵੀ ਖੁੱਲ੍ਹੇਆਮ ਘੁੰਮ ਰਹੇ ਹਨ। ਇਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਇਹ ਸਾਰਾ ਮਾਮਲਾ 'ਆਪ' ਵਿਰੁੱਧ ਸਿਆਸੀ ਬਦਲਾਖੋਰੀ ਹੈ ਅਤੇ ਅਰਵਿੰਦ ਕੇਜਰੀਵਾਲ ਸਰਕਾਰ ਵਲੋਂ ਕੀਤੇ ਜਾ ਰਹੇ ਚੰਗੇ ਕੰਮਾਂ ਨੂੰ ਰੋਕਣ ਦੀ ਕੋਸ਼ਿਸ਼ ਹੈ। ਸਤਿੰਦਰ ਜੈਨ ਦੀ ਸਿਹਤ ਪੂਰੀ ਤਰ੍ਹਾਂ ਖ਼ਰਾਬ ਹੈ। ਇਸ ਤੋਂ ਬਾਅਦ ਵੀ ਉਸ ਨੂੰ ਜ਼ਮਾਨਤ ਨਹੀਂ ਮਿਲੀ ਪਰ ਸਾਨੂੰ ਭਰੋਸਾ ਹੈ ਕਿ ਸਾਨੂੰ ਜਲਦੀ ਇਨਸਾਫ਼ ਮਿਲੇਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ