JALANDHAR WEATHER

ਮੁਖ਼ਤਾਰ ਅੰਸਾਰੀ ਦੀ ਮੌਤ ਦੀ ਹੋਵੇਗੀ ਮੈਜਿਸਟਰੇਟ ਜਾਂਚ, ਹੁਕਮ ਜਾਰੀ

ਲਖਨਊ, 29 ਮਾਰਚ- ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖਤਾਰ ਅੰਸਾਰੀ ਦੀ ਮੌਤ ਦੀ ਤਿੰਨ ਮੈਂਬਰੀ ਟੀਮ ਮੈਜਿਸਟਰੇਟ ਜਾਂਚ ਕਰੇਗੀ। ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਬਾਂਦਾ ਨੇ ਨਿਆਂਇਕ ਜਾਂਚ ਦੇ ਹੁਕਮ ਜਾਰੀ ਕੀਤੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਦੋ ਡਾਕਟਰਾਂ ਦਾ ਪੈਨਲ ਪੋਸਟਮਾਰਟਮ ਕਰੇਗਾ, ਜਿਸ ਦੀ ਵੀਡੀਓਗ੍ਰਾਫੀ ਕੀਤੀ ਜਾਵੇਗੀ। ਮੁਖਤਾਰ ਅੰਸਾਰੀ ਦੀ ਲਾਸ਼ ਪੋਸਟਮਾਰਟਮ ਤੋਂ ਬਾਅਦ ਉਨ੍ਹਾਂ ਦੇ ਪੁੱਤਰ ਉਮਰ ਅੰਸਾਰੀ ਨੂੰ ਸੌਂਪ ਦਿੱਤੀ ਜਾਵੇਗੀ। ਮੁਖਤਾਰ ਅੰਸਾਰੀ ਦੀ ਵੀਰਵਾਰ ਨੂੰ ਉੱਤਰ ਪ੍ਰਦੇਸ਼ ਦੇ ਬਾਂਦਾ ਦੇ ਇਕ ਹਸਪਤਾਲ ਵਿਚ ਮੌਤ ਹੋ ਗਈ। ਉਮਰ ਅੰਸਾਰੀ ਨੇ ਕਿਹਾ ਕਿ ਉਨ੍ਹਾਂ ਨੇ ਇਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਏਮਜ਼, ਦਿੱਲੀ ਦੇ ਡਾਕਟਰਾਂ ਦੁਆਰਾ ਪੋਸਟਮਾਰਟਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਾਨੂੰ ਇਥੋਂ ਦੀ ਮੈਡੀਕਲ ਪ੍ਰਣਾਲੀ, ਸਰਕਾਰ ਅਤੇ ਪ੍ਰਸ਼ਾਸਨ ’ਤੇ ਭਰੋਸਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਜ਼ਿਲ੍ਹਾ ਮੈਜਿਸਟਰੇਟ ਨੇ ਫੈਸਲਾ ਕਰਨਾ ਹੈ ਅਤੇ ਦੇਖਦੇ ਹਾਂ ਕਿ ਉਹ ਕੀ ਫੈਸਲਾ ਕਰਦੇ ਹਨ। ਫਿਲਹਾਲ ਪੋਸਟਮਾਰਟਮ ਸ਼ੁਰੂ ਨਹੀਂ ਹੋਇਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ