JALANDHAR WEATHER

ਸਾਬਕਾ ਮੁੱਖ ਮੰਤਰੀ ਚੰਨੀ ਨੇ ਸ੍ਰੀ ਚਮਕੌਰ ਸਾਹਿਬ ਨਤਮਸਤਕ ਹੋਣ ਤੋਂ ਬਾਦ ਚੋਣ ਮੁਹਿੰਮ ਦੀ ਕੀਤੀ ਸੁਰੂਆਤ

ਸ੍ਰੀ ਚਮਕੌਰ ਸਾਹਿਬ, 16 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)- ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਲੰਧਰ ਲੋਕ ਸਭਾ ਹਲਕੇ ਤੋਂ ਹਾਈ ਕਮਾਨ ਵਲੋਂ ਉਮੀਦਵਾਰ ਐਲਾਨੇ ਜਾਣ ’ਤੇ ਪ੍ਰਮਾਤਮਾ ਦੇ ਸ਼ੁਕਰਾਨੇ ਵਜੋਂ ਅੱਜ ਸਵੇਰੇ ਇਥੋਂ ਦੇ ਇਤਿਹਾਸਕ ਗੁ: ਸ੍ਰੀ ਕਤਲਗੜ੍ਹ ਸਾਹਿਬ ਵਿਖੇ ਆਪਣੇ ਸਮਰਥਕਾਂ ਅਤੇ ਪਰਿਵਾਰਕ ਮੈਂਬਰਾਂ ਨਾਲ ਨਤਮਸਕਤ ਹੋਏ ਤੇ ਕੁੱਝ ਸਮਾਂ ਬੈਠ ਕੇ ਕੀਰਤਨ ਵੀ ਸਰਵਣ ਕੀਤਾ। ਇਸ ਤੋਂ ਬਾਅਦ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਉਹ ਇਸ ਸ਼ਹੀਦਾਂ ਦੀ ਪਵਿੱਤਰ ਧਰਤੀ ਤੋਂ ਅਸ਼ੀਰਵਾਦ ਲੈ ਕੇ ਜਲੰਧਰ ਲੋਕ ਸਭਾ ਚੋਣ ਲਈ ਆਪਣੀ ਚੋਣ ਮੁਹਿੰਮ ਸ਼ੁਰੂ ਕਰਨ ਜਾ ਰਹੇ ਹਨ, ਉਨ੍ਹਾਂ ਨੇ ਕਿਹਾ ਕਿ ਜਿੱਤਣ ਤੋਂ ਬਾਅਦ ਉਹ ਸ੍ਰੀ ਚਮਕੌਰ ਸਾਹਿਬ ਹਲਕੇ ਦੇ ਕੀਤੇ ਵਿਕਾਸ ਵਾਂਗ ਜਲੰਧਰ ਹਲਕੇ ਦਾ ਵਿਕਾਸ ਵੀ ਕਰਵਾਉਣਗੇ। ਇਸ ਮੌਕੇ ਉਨ੍ਹਾਂ ਦੀ ਪਤਨੀ ਡਾ. ਕਮਲਜੀਤ ਕੌਰ, ਸਪੁੱਤਰ ਨਵਜੀਤ ਸਿੰਘ ਨਵੀ ਪ੍ਰਧਾਨ ਯੂਥ ਕਾਂਗਰਸ ਜ਼ਿਲ੍ਹਾ ਰੂਪਨਗਰ ਸਮੇਤ ਵੱਡੀ ਗਿਣਤੀ ਵਿਚ ਸਮਰਥਕ ਮੋਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ