JALANDHAR WEATHER

ਛੱਤੀਸਗੜ੍ਹ: ਪੁਲਿਸ ਨਾਲ ਮੁਠਭੇੜ ਵਿਚ 8 ਨਕਸਲੀ ਢੇਰ

ਰਾਏਪੁਰ, 16 ਅਪ੍ਰੈਲ- ਛੱਤੀਸਗੜ੍ਹ ਦੇ ਕਾਂਕੇਰ ਜ਼ਿਲ੍ਹੇ ਦੇ ਛੋਟੇਬੇਠੀਆ ਥਾਣਾ ਸੀਮਾ ਦੇ ਜੰਗਲੀ ਖ਼ੇਤਰ ਵਿਚ ਪੁਲਿਸ ਅਤੇ ਨਕਸਲੀਆਂ ਵਿਚਾਲੇ ਚੱਲ ਰਹੇ ਮੁਕਾਬਲੇ ਦੌਰਾਨ ਘੱਟੋ-ਘੱਟ 8 ਨਕਸਲੀ ਮਾਰੇ ਗਏ ਹਨ। ਇਹ ਜਾਣਕਾਰੀ ਕਾਂਕੇਰ ਪੁਲਿਸ ਵਲੋਂ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਮੁਕਾਬਲੇ ’ਚ ਇਕ ਹੋਰ ਸੁਰੱਖਿਆ ਕਰਮਚਾਰੀ ਵੀ ਜ਼ਖਮੀ ਹੋ ਗਿਆ। ਛੋਟੇਬੇਠੀਆ ਥਾਣੇ ਦੀ ਹੱਦ ਦੇ ਜੰਗਲੀ ਖੇਤਰ ਵਿਚ ਮੁਕਾਬਲਾ ਚੱਲ ਰਿਹਾ ਹੈ ਤੇ ਹੁਣ ਤੱਕ ਕੁੱਲ ਤਿੰਨ ਸੁਰੱਖਿਆ ਕਰਮਚਾਰੀ ਜ਼ਖਮੀ ਹੋ ਚੁੱਕੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ