JALANDHAR WEATHER

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ, 20 ਅਪ੍ਰੈਲ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸੰਬੰਧਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸੰਬੰਧੀ ਸ੍ਰੀ ਅਖ਼ੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਜੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ। ਸੰਗਤ ਨੂੰ ਹੁਕਮਨਾਮਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਵਿਸ਼ਾਲ ਸਿੰਘ ਨੇ ਸਰਵਣ ਕਰਵਾਇਆ। ਭਾਈ ਵਿਸ਼ਾਲ ਸਿੰਘ ਨੇ ਸੰਗਤਾਂ ਨਾਲ ਭਗਤ ਧੰਨਾ ਜੀ ਦੇ ਜੀਵਨ ਇਤਿਹਾਸ ਦੀ ਸਾਂਝ ਪਾਉਂਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਨਾਮ ਜਪਣ, ਸੱਚੀ ਕਿਰਤ ਅਤੇ ਪਰਮਾਤਮਾ ’ਤੇ ਭਰੋਸੇ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਸੰਗਤਾਂ ਨੂੰ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਜੀਵਨ ਇਤਿਹਾਸ ਤੋਂ ਸੇਧ ਲੈਣ ਦੀ ਅਪੀਲ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ