ਪੰਜ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਦੋ ਕਾਬੂ
ਲੁਧਿਆਣਾ, 23 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)- ਐਸ.ਟੀ.ਐਫ਼. ਦੀ ਪੁਲਿਸ ਨੇ ਪੰਜ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਅਵਤਾਰ ਸਿੰਘ ਪੁੱਤਰ ਹਰਮਿੰਦਰ ਸਿੰਘ ਵਾਸੀ ਪਿੰਡ ਜਟਾਣਾ ਅਤੇ ਸਚਿਨ ਪੁਤਰ ਸਤਪਾਲ ਵਾਸੀ ਅੰਮ੍ਰਿਤਸਰ ਨੂੰ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆ ਲੁਧਿਆਣਾ ਰੇਂਜ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਇਨ੍ਹਾਂ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ।