ਬੀਤੇ ਦਿਨ ਸੜਕ ਹਾਦਸੇ ਵਿਚ ਜ਼ਖ਼ਮੀ ਹੋਏ ਨੌਜਵਾਨ ਦੀ ਇਲਾਜ ਦੌਰਾਨ ਮੌਤ
ਹੰਡਿਆਇਆ, 23 ਅਪ੍ਰੈਲ (ਗੁਰਜੀਤ ਸਿੰਘ ਖੁੱਡੀ)- ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇ ’ਤੇ ਹੰਡਿਆਇਆ ਵਿਖੇ ਕੱਲ੍ਹ ਟਰੱਕ ਤੇ ਟਰੈਕਟਰ ਦੀ ਟੱਕਰ ਕਾਰਨ ਗੰਭੀਰ ਜ਼ਖ਼ਮੀ ਹੋਏ ਨੌਜਵਾਨ ਅਨਮੋਲਕ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ। ਅਨਮੋਲਕ ਸਿੰਘ ਵਾਸੀ ਧੂਰਕੋਟ ਨੂੰ ਇਲਾਜ ਲਈ ਆਦੇਸ਼ ਹਸਪਤਾਲ ਬਠਿੰਡਾ ਵਿਖੇ ਦਾਖਲ ਕਰਵਾਇਆ ਗਿਆ ਸੀ।