ਪ੍ਰਿੰਸੀਪਲ ਸਕੱਤਰ ਨੇ ਸੁਨਾਮ ਮੰਡੀ 'ਚ ਕਣਕ ਦੀ ਖਰੀਦ ਦਾ ਲਿਆ ਜਾਇਜ਼ਾ
ਸੁਨਾਮ ਊਧਮ ਸਿੰਘ ਵਾਲਾ, 24 ਅਪ੍ਰੈਲ (ਸਰਬਜੀਤ ਸਿੰਘ ਧਾਲੀਵਾਲ)-ਪ੍ਰਿੰਸੀਪਲ ਸਕੱਤਰ ਫੂਡ ,ਵਿਕਾਸ ਗਰਗ ਵਲੋਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਸਮੇਤ ਅਨਾਜ ਮੰਡੀ 'ਚ ਚੱਲ ਰਹੀ ਕਣਕ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ। ਇਸ ਸਮੇਂ ਉਨ੍ਹਾਂ ਕਿਸਾਨਾਂ, ਆੜਤੀਆਂ ਅਤੇ ਮਜਦੂਰਾਂ ਨਾਲ ਵੀ ਗੱਲਬਾਤ ਕੀਤੀ 'ਤੇ ਉਨਾਂ ਦੀਆਂ ਮੁਸ਼ਕਿਲਾਂ ਸੁਣੀਆਂ। ਉਨਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕਣਕ ਦੀ ਖਰੀਦ ਵਿਚ ਤੇਜੀ ਲਿਆਉਣ ਅਤੇ ਕਿਸਾਨਾਂ ਤੋਂ ਖਰੀਦੀ ਜਾ ਚੁੱਕੀ ਫਸਲ ਦੀ ਸਮੇਂ ਸਿਰ ਲਿਫਟਿੰਗ ਕਰਾਉਣ ਦੀ ਹਦਾਇਤ ਵੀ ਦਿੱਤੀ, ਤਾਂ ਜੋ ਮੰਡੀਆਂ ਵਿੱਚ ਕਣਕ ਦੇ ਅੰਬਾਰ ਨਾਂ ਲੱਗਣ।ਉਨਾਂ ਕਿਸਾਨਾਂ ਨੂੰ ਮੰਡੀ ਵਿਚ ਵੇਚਣ ਲਈ ਸੁੱਕੀ ਕਣਕ ਲਿਆਉਣ ਦੀ ਅਪੀਲ ਕੀਤੀ। ਇਸ ਮੌਕੇ ਚੇਅਰਮੈਨ ਮੁਕੇਸ਼ ਜੁਨੇਜਾ ਤੇ ਹੋਰ ਆਗੂ ਵੀ ਮੌਜੂਦ ਸਨ।