JALANDHAR WEATHER

ਪਟਿਆਲਾ ਤੋਂ 'ਆਪ' ਉਮੀਦਵਾਰ ਡਾ. ਬਲਬੀਰ ਸਿੰਘ ਦਾ ਠੇਕਾ ਮੁਲਾਜ਼ਮਾਂ ਵਲੋਂ ਵਿਰੋਧ

ਪਾਤੜਾਂ, 24 ਅਪ੍ਰੈਲ (ਜਗਦੀਸ਼ ਸਿੰਘ ਕੰਬੋਜ)-ਲੋਕ ਸਭਾ ਹਲਕਾ ਪਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾਕਟਰ ਬਲਬੀਰ ਸਿੰਘ ਦਾ ਠੇਕਾ ਮੁਲਾਜ਼ਮਾਂ ਵਲੋਂ ਨਾਅਰੇਬਾਜ਼ੀ ਕਰਕੇ ਜ਼ੋਰਦਾਰ ਵਿਰੋਧ ਕੀਤਾ ਗਿਆ। ਸਬ-ਡਵੀਜ਼ਨ ਪਾਤੜਾਂ ਅਧੀਨ ਅਨਾਜ ਮੰਡੀ ਕਕਰਾਲਾ ਦਾ ਦੌਰਾ ਕਰਨ ਆਏ ਡਾਕਟਰ ਬਲਵੀਰ ਸਿੰਘ ਦਾ ਵਿਰੋਧ ਕਰਦਿਆਂ ਠੇਕਾ ਮੁਲਾਜ਼ਮਾਂ ਨੇ ਜਿਥੇ ਆਮ ਆਦਮੀ ਪਾਰਟੀ ਨੂੰ ਮੁਲਾਜ਼ਮ ਵਿਰੋਧੀ ਦੱਸਿਆ, ਉਥੇ ਹੀ ਪ੍ਰਕਾਸ਼ ਸਿੰਘ ਬਾਦਲ ਨੂੰ ਵਧੀਆ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਨਾਲ ਮੀਟਿੰਗ ਕਰਵਾਏ ਜਾਣ ਤੱਕ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦਾ ਵਿਰੋਧ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ