JALANDHAR WEATHER

ਸੜਕ ਹਾਦਸੇ ’ਚ 2 ਵਿਦਿਆਰਥੀ ਗੰਭੀਰ ਰੂਪ ’ਚ ਫੱਟੜ

ਜੈਤੋ, 25 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)- ਜੈਤੋ-ਕੋਟਕਪੂਰਾ ਰੋਡ ’ਤੇ ਮੋਟਰਸਾਈਕਲ ਨੂੰ ਪੀ.ਆਰ.ਟੀ.ਸੀ ਦੀ ਬੱਸ ਦੀ ਫੇਟ ਵੱਜਣ ਕਰਕੇ 11ਵੀਂ ਜਮਾਤ ਦੇ ਦੋ ਵਿਦਿਆਰਥੀਆਂ ਦੇ ਗੰਭੀਰ ਰੂਪ ਵਿਚ ਫੱਟੜ ਹੋਣ ਦਾ ਪਤਾ ਲੱਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਹਰਦੇਵ ਸਿੰਘ ਪੁੱਤਰ ਭੁਪਿੰਦਰ ਸਿੰਘ ਅਤੇ ਗੁਲਾਬ ਸਿੰਘ ਪੁੱਤਰ ਰੁਪਿੰਦਰ ਸਿੰਘ ਦੋਵੇਂ ਵਾਸੀ ਰੋੜੀਕਪੂਰਾ ਜੋ ਕਿ ਆਪਣੇ ਪਿੰਡ ਤੋਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਸਕੂਲ ਪੜ੍ਹ੍ਹਣ ਲਈ ਜਾ ਰਹੇ ਸਨ ਕਿ ਜਦ ਉਹ ਸਕੂਲ ਵੱਲ ਮੁੜਣ ਲੱਗੇ ਤਾਂ ਪਿੱਛੋਂ ਆ ਰਹੀ ਪੀ.ਆਰ.ਟੀ.ਸੀ ਦੀ ਬੱਸ ਨੇ ਮੋਟਰਸਾਈਕਲ ਸਵਾਰ ਵਿਦਿਆਰਥੀਆਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਫੱਟੜ ਹੋ ਗਏ। ਉਨ੍ਹਾਂ ਨੂੰ ਤੁਰੰਤ ਕੋਟਕਪੂਰਾ ਦੇ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ ਪਰ ਡਿਊਟੀ ’ਤੇ ਮੌਜੂਦ ਡਾਕਟਰਾਂ ਦੀ ਟੀਮ ਨੇ ਦੋਵਾਂ ਵਿਦਿਆਰਥੀਆਂ ਨੂੰ ਮੁੱਢਲੀ ਸਹਾਇਤਾ ਦੇ ਕੇ ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਕਾਲਜ ਵਿਖੇ ਰੈਫਰ ਕਰ ਦਿੱਤਾ। ਬੱਸ ਚਾਲਕ ਮੌਕੇ ’ਤੋਂ ਫਰਾਰ ਹੋ ਗਿਆ। ਉਕਤ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਜੈਤੋ ਦੇ ਪੁਲਿਸ ਮੁਲਾਜ਼ਮ ਮੌਕੇ ’ਤੇ ਪਹੁੰਚੇ ਅਤੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ