JALANDHAR WEATHER

ਰਾਜੂ ਸ਼ੂਟਰ ਗੈਂਗ ਦੇ 11 ਮੈਂਬਰ ਗਿ੍ਫ਼ਤਾਰ

ਚੰਡੀਗੜ੍ਹ, 26 ਅਪ੍ਰੈਲ- ਮਿਲੀ ਜਾਣਕਾਰੀ ਅਨੁਸਾਰ ਇਕ ਵੱਡੀ ਸਫ਼ਲਤਾ ਵਿਚ ਏ.ਜੀ.ਟੀ.ਐਫ਼. ਪੰਜਾਬ ਨੇ ਕੇਂਦਰੀ ਏਜੰਸੀਆਂ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਨਾਲ ਸਾਂਝੇ ਅਭਿਆਨ ਵਿਚ ਚਰਨਜੀਤ ਸਿੰਘ ਉਰਫ਼ ਰਾਜੂ ਸ਼ੂਟਰ ਦੁਆਰਾ ਸੰਚਾਲਿਤ ਇਕ ਸੰਗਠਿਤ ਅਪਰਾਧਿਕ ਗਿਰੋਹ ਦੇ 11 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸਤੰਬਰ 2023 ਵਿਚ ਇਹ ਗਿਰੋਹ ਤਰਨਤਾਰਨ ਦੇ ਪਿੰਡ ਢੋਟੀਆਂ ਵਿਖੇ ਇਕ ਬੈਂਕ ਨੂੰ ਲੁੱਟਣ ਦੀ ਅਸਫ਼ਲ ਕੋਸ਼ਿਸ਼ ਵਿਚ ਸ਼ਾਮਿਲ ਸੀ, ਜਿਸ ਵਿਚ ਮੁਲਜ਼ਮਾਂ ਵਲੋਂ ਕੀਤੀ ਗੋਲੀਬਾਰੀ ਵਿਚ ਇਕ ਪੁਲਿਸ ਮੁਲਾਜ਼ਮ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਸੀ। 16 ਅਪ੍ਰੈਲ 2024 ਨੂੰ ਰਾਜੂ ਸ਼ੂਟਰ ਦੇ ਸਾਥੀਆਂ ਨੇ ਸਿਵਲ ਹਸਪਤਾਲ ਤਰਨਤਾਰਨ ਤੋਂ ਉਸ ਨੂੰ ਭਜਾਉਣ ਦੀ ਸਾਜ਼ਿਸ਼ ਰਚੀ ਸੀ, ਜਿੱਥੇ ਉਸ ਨੂੰ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਸੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕਤਲ ਦੀ ਕੋਸ਼ਿਸ਼, ਡਕੈਤੀ, ਨਸ਼ਾ ਤਸਕਰੀ ਵਰਗੀਆਂ ਸੰਗਠਿਤ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਿਲ ਸਨ ਤੇ ਇਨ੍ਹਾਂ ਪਾਸੋਂ 4 ਹਥਿਆਰ (3 ਪਿਸਤੌਲ ਅਤੇ ਇਕ ਡਬਲ ਬੈਰਲ ਬੰਦੂਕ) ਅਤੇ 26 ਜ਼ਿੰਦਾ ਕਾਰਤੂਸ ਵੀ ਬਰਾਮਦ ਹੋਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ