ਪਠਾਨਕੋਟ : ਪੰਜਾਬ ਕਿਸਾਨ ਕਾਂਗਰਸ ਵਿੰਗ ਦੇ ਅਨਮੋਲਦੀਪ ਸਿੰਘ ਕਲੇਰ ਜ਼ਿਲ੍ਹਾ ਪ੍ਰਧਾਨ ਨਿਯੁਕਤ
ਪਠਾਨਕੋਟ, 27 ਅਪ੍ਰੈਲ (ਸੰਧੂ)-ਕਾਂਗਰਸ ਪਾਰਟੀ ਵਲੋਂ ਜ਼ਿਲ੍ਹਾ ਪਠਾਨਕੋਟ ਦੇ ਨੌਜਵਾਨ ਅਨਮੋਲਦੀਪ ਸਿੰਘ ਕਲੇਰ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਕਿਸਾਨ ਕਾਂਗਰਸ ਵਿੰਗ ਪਠਾਨਕੋਟ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ, ਜਿਸ ਨਾਲ ਇਲਾਕੇ ਦੇ ਕਾਂਗਰਸੀ ਵਰਕਰਾਂ ਅੰਦਰ ਖੁਸ਼ੀ ਦੀ ਲਹਿਰ ਹੈ। ਦੱਸਣਯੋਗ ਹੈ ਕਿ ਪੰਜਾਬ ਕਿਸਾਨ ਕਾਂਗਰਸ ਵਿੰਗ ਜ਼ਿਲ੍ਹਾ ਪਠਾਨਕੋਟ ਦੇ ਨਵ -ਨਿਯੁਕਤ ਜ਼ਿਲ੍ਹਾ ਪ੍ਰਧਾਨ ਅਨਮੋਲਦੀਪ ਸਿੰਘ ਕਲੇਰ ਦੇ ਪਿਤਾ ਅਵਤਾਰ ਸਿੰਘ ਕਲੇਰ ਪਿਛਲੇ ਲੰਬੇ ਸਮੇਂ ਤੋਂ ਵੱਖ-ਵੱਖ ਅਹੁਦਿਆਂ ਉਤੇ ਰਹਿ ਕੇ ਕਾਂਗਰਸ ਪਾਰਟੀ ਦੀ ਸੇਵਾ ਕਰ ਰਹੇ ਹਨ।