JALANDHAR WEATHER

ਹਲਕਾ ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ ਹੋ ਸਕਦੇ ਹਨ ਪਾਰਟੀ ਦੇ ਉਮੀਦਵਾਰ ! -ਸੂਤਰ

ਅੰਮ੍ਰਿਤਸਰ, 27 ਅਪ੍ਰੈਲ (ਜਸਵੰਤ ਸਿੰਘ ਜੱਸ )- ਕਾਂਗਰਸ ਪਾਰਟੀ ਵਲੋਂ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸਾਬਕਾ ਉਪ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੂੰ ਚੋਣ ਲੜਾਏ ਜਾਣ ਦੀ ਸੰਭਾਵਨਾ ਹੈ। ਜਾਣਕਾਰ ਸੂਤਰਾਂ ਅਨੁਸਾਰ ਇਸ ਸੰਬੰਧੀ ਪਾਰਟੀ ਦੇ ਸੀਨੀਅਰ ਆਗੂਆਂ ਦੀ ਅੱਜ ਰਾਤ ਨੂੰ ਹੋਣ ਵਾਲੀ ਮੀਟਿੰਗ ਵਿਚ ਸ: ਰੰਧਾਵਾ ਨੂੰ ਟਿਕਟ ਦੇਣ ਦੇ ਫ਼ੈਸਲੇ 'ਤੇ ਮੋਹਰ ਲੱਗ ਸਕਦੀ ਹੈ। ਜ਼ਿਕਰਯੋਗ ਹੈ ਕਿ ਸ: ਰੰਧਾਵਾ ਮਾਝੇ ਦੇ ਪ੍ਰਮੁੱਖ ਕਾਂਗਰਸੀ ਆਗੂ ਹਨ ਤੇ ਕਈ ਵਾਰ ਵਿਧਾਨ ਸਭਾ ਚੋਣ ਲੜ ਚੁੱਕੇ ਹਨ। ਪਰ ਜੇਕਰ ਪਾਰਟੀ ਉਨ੍ਹਾਂ ਨੂੰ ਟਿਕਟ ਦਿੰਦੀ ਹੈ ਤਾਂ ਉਹ ਪਹਿਲੀ ਵਾਰ ਲੋਕ ਸਭਾ ਚੋਣ ਲੜਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ