JALANDHAR WEATHER

ਹਲਕਾ ਸ਼ਾਹਕੋਟ ਵਿਚ ਕਾਂਗਰਸੀ ਉਮੀਦਵਾਰ ਚੰਨੀ ਦੇ ਹੱਕ ਵਿਚ ਲਾਡੀ ਸ਼ੇਰੋਵਾਲੀਆ ਵਲੋਂ ਪਹਿਲੀ ਮੀਟਿੰਗ

ਸ਼ਾਹਕੋਟ, 27 ਅਪ੍ਰੈਲ (ਬਾਂਸਲ, ਸਚਦੇਵਾ) - ਲੋਕ ਸਭਾ ਹਲਕਾ ਜਲੰਧਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਦੇ ਹੱਕ ਵਿਚ ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੀ ਅਗਵਾਈ ਹੇਠ ਅੱਜ ਚੋਣ ਪ੍ਰਚਾਰ ਦੀ ਪਹਿਲੀ ਮੀਟਿੰਗ ਸ਼ਾਹਕੋਟ ਦੇ ਵਾਰਡ ਨੰਬਰ 8 ਵਿਚ ਕੀਤੀ ਗਈ। ਇਸ ਮੀਟਿੰਗ ਵਿਚ ਵੱਡੀ ਗਿਣਤੀ ਵਿਚ ਲੋਕਾਂ ਦੀ ਹਾਜ਼ਰੀ ਨਾਲ ਇਹ ਮੀਟਿੰਗ ਰੈਲੀ ਦਾ ਰੂਪ ਧਾਰਨ ਕਰ ਗਈ। ਇਸ ਮੌਕੇ ਵੱਖ ਵੱਖ ਬੁਲਾਰਿਆਂ ਨੇ ਚਰਨਜੀਤ ਸਿੰਘ ਚੰਨੀ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਕੀਤੀ ਤੇ ਲਾਡੀ ਸ਼ੇਰੋਵਾਲੀਆ ਵਲੋਂ ਹਲਕੇ ਵਿਚ ਕੀਤੇ ਬੇਸ਼ੁਮਾਰ ਕੰਮਾਂ ਦੀ ਸ਼ਲਾਘਾ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ