JALANDHAR WEATHER

ਛੱਤੀਸਗੜ੍ਹ: ਨਕਸਲੀਆਂ ਅਤੇ ਸੁਰੱਖਿਆ ਕਰਮੀਆਂ ਵਿਚਾਲੇ ਮੁੱਠਭੇੜ ਸ਼ੁਰੂ

ਰਾਏਪੁਰ, 30 ਅਪ੍ਰੈਲ- ਛੱਤੀਸਗੜ੍ਹ ਦੇ ਨਰਾਇਣਪੁਰ ਅਤੇ ਕਾਂਕੇਰ ਜ਼ਿਲ੍ਹਿਆਂ ਦੀ ਸਰਹੱਦ ’ਤੇ ਅੱਜ ਨਕਸਲੀਆਂ ਅਤੇ ਸੁਰੱਖਿਆ ਕਰਮਚਾਰੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਝੜਪ ’ਚ ਕਈ ਨਕਸਲੀਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ। ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਗੋਲੀਬਾਰੀ ਮਹਾਰਾਸ਼ਟਰ ਦੀ ਸਰਹੱਦ ਨਾਲ ਲੱਗਦੇ ਟੇਕਮੇਟਾ ਦੇ ਇਕ ਜੰਗਲ ਵਿਚ ਹੋਈ, ਜਦੋਂ ਸਪੈਸ਼ਲ ਟਾਸਕ ਫ਼ੋਰਸ ਅਤੇ ਜ਼ਿਲ੍ਹਾ ਰਿਜ਼ਰਵ ਗਾਰਡ ਦੀ ਇਕ ਸਾਂਝੀ ਟੀਮ ਨਕਸਲ ਵਿਰੋਧੀ ਮੁਹਿੰਮ ਲਈ ਨਿਕਲ ਰਹੀ ਸੀ। ਉਨ੍ਹਾਂ ਦੱਸਿਆ ਕਿ ਫਿਲਹਾਲ ਰੁਕ-ਰੁਕ ਕੇ ਗੋਲੀਬਾਰੀ ਜਾਰੀ ਹੈ ਅਤੇ ਇਸ ਸੰਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ ਹਾਲਾਂਕਿ ਇਸ ਘਟਨਾ ਵਿਚ ਸੁਰੱਖਿਆ ਕਰਮੀਆਂ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ