JALANDHAR WEATHER

ਜ਼ਿਲ੍ਹਾ ਪੁਲਿਸ ਵਲੋਂ ਲੋਕਾਂ ਦੇ ਗੁੰਮ ਹੋਏ 350 ਮੋਬਾਇਲ ਫ਼ੋਨ ਕੀਤੇ ਟਰੇਸ

ਸ੍ਰੀ ਮੁਕਤਸਰ ਸਾਹਿਬ, 30 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਲੋਂ ਜਿਥੇ ਜ਼ਿਲ੍ਹੇ ਅੰਦਰ ਲੋਕਾਂ ਦੀ ਸੁਰੱਖਿਆ ਲਈ, ਮਾੜੇ/ਸ਼ਰਾਰਤੀ ਅਨਸਰਾਂ ਨੂੰ ਕਾਬੂ ਕਰਨ, ਨਸ਼ੇ ਦਾ ਖ਼ਾਤਮਾ ਕਰਨ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਆਮ ਪਬਲਿਕ ਨੂੰ ਆਧੁਨਿਕ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਵਾਉਣ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸੰਬੰਧੀ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਭਾਗੀਰਥ ਸਿੰਘ ਮੀਨਾ‌ ਨੇ ਦੱਸਿਆ ਕਿ ਸੀ. ਈ. ਆਈ. ਆਰ. ਪੋਰਟਲ ਦੀ ਮਦਦ ਨਾਲ ਪਬਲਿਕ ਦੇ ਗੁੰਮ ਹੋਏ 350 ਮੋਬਾਇਲ ਫੋਨ ਟਰੇਸ ਕਰਕੇ ਮਾਲਕਾਂ ਨੂੰ ਸੌਂਪੇ ਜਾ ਰਹੇ ਹਨ ਤੇ ਬਾਕੀ ਦੇ ਮੋੋਬਾਇਲ ਫ਼ੋਨ ਵੀ ਜਲਦ ਤੋਂ ਜਲਦ ਟਰੇਸ ਕਰਕੇ ਲੋਕਾਂ ਨੂੰ ਦਿੱਤੇ ਜਾਣਗੇ।ਇਸ ਮੌਕੇ ਕੰਵਲਪ੍ਰੀਤ ਸਿੰਘ ਚਾਹਲ ਐਸ.ਪੀ (ਐਚ) ਅਤੇ ਐਸ.ਆਈ. ਰਵਿੰਦਰ ਕੌਰ ਇੰਚਾਰਜ ਟੈਕਨੀਕਲ ਸੈੱਲ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ