JALANDHAR WEATHER

ਕਿਸਾਨ ਭਵਨ ਵਿਖੇ ਹੋਈ 32 ਕਿਸਾਨ ਜਥੇਬੰਦੀਆਂ ਦੀ ਮੀਟਿੰਗ

 ਚੰਡੀਗੜ੍ਹ, 30 ਅਪ੍ਰੈਲ- ਚੰਡੀਗੜ੍ਹ ਵਿਚ ਕਿਸਾਨ ਭਵਨ ਵਿਖੇ ਅੱਜ 32 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿਚ ਸਾਰੀ ਹੀ ਜਥੇਬੰਦੀਆਂ ਦੇ ਪ੍ਰਮੁੱਖ ਆਗੂਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੀ ਪ੍ਰਧਾਨਗੀ ਫਰਮਾਨ ਸਿੰਘ ਸੰਧੂ, ਹਰਿੰਦਰ ਸਿੰਘ ਲੱਖੋਵਾਲ ਅਤੇ ਮਨਜੀਤ ਸਿੰਘ ਧਨੇਰ ਨੇ ਕੀਤੀ। ਇਨ੍ਹਾਂ ਆਗੂਆਂ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਦੱਸਿਆ ਕਿ ਹੁਣ ਪਿੰਡਾਂ ਦੇ ਵਿਚ ਆਮ ਲੋਕਾਂ ਨੂੰ ਜਾਗਰੂਕ ਅਤੇ ਲਾਮਬੰਦ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਇਕ 11 ਸਵਾਲਾਂ ਦਾ ਪੋਸਟਰ ਦਿੱਤਾ ਜਾਵੇਗਾ, ਜਿਸ ਵਿਚ ਉਹ ਭਾਜਪਾ ਦੇ ਜਿਹੜੇ ਲੀਡਰ ਆਉਂਦੇ ਹਨ, ਉਨ੍ਹਾਂ ਤੋਂ ਸਵਾਲ ਪੁੱਛਣਗੇ। ਆਗੂਆਂ ਨੇ ਇਹ ਵੀ ਐਲਾਨ ਕੀਤਾ ਕਿ ਉਨ੍ਹਾਂ ਤੋਂ ਸ਼ਾਂਤਮਈ ਢੰਗ ਨਾਲ ਸਵਾਲ ਪੁੱਛੇ ਜਾਣਗੇ। ਉਨ੍ਹਾਂ ਇਹ ਵੀ ਖ਼ੁਲਾਸਾ ਕੀਤਾ ਕਿ ਇਸ ਸੰਬੰਧੀ 5 ਮਈ ਨੂੰ ਜ਼ਿਲ੍ਹਾ ਪੱਧਰ ’ਤੇ ਮੀਟਿੰਗ ਰੱਖੀ ਜਾਵੇਗੀ, ਉਪਰੰਤ 21 ਮਈ ਨੂੰ ਜਗਰਾਉਂ ਵਿਖੇ ਕਿਸਾਨ ਮਹਾ ਪੰਚਾਇਤ ਸੱਦੀ ਜਾਵੇਗੀ ਅਤੇ ਲੱਖਾਂ ਪੋਸਟਰ ਪਿੰਡਾਂ ਦੇ ਵਿਚ ਸਵਾਲਾਂ ਦੇ ਵੰਡੇ ਜਾਣਗੇ । ਇਸ ਮੌਕੇ ਬਲਬੀਰ ਸਿੰਘ ਰਾਜੇਵਾਲ, ਬੂਟਾ ਸਿੰਘ ਬੁਰਜ ਗਿੱਲ, ਜੰਗਵੀਰ ਚੌਹਾਨ, ਰੁਲਦੂ ਸਿੰਘ ਮਾਨਸਾ, ਪ੍ਰੇਮ ਸਿੰਘ ਭੰਗੂ, ਸਤਨਾਮ ਸਿੰਘ ਅਜਨਾਲਾ, ਹਰਮੀਤ ਸਿੰਘ ਕਾਦੀਆਂ, ਰਮਿੰਦਰ ਸਿੰਘ ਪਟਿਆਲਾ, ਬਲਦੇਵ ਸਿੰਘ ਨਿਹਾਲਗੜ੍ਹ, ਬਲਵਿੰਦਰ ਸਿੰਘ ਨੰਗਲ, ਬੋਘ ਸਿੰਘ ਮਾਨਸਾ, ਕੁਲਦੀਪ ਸਿੰਘ ਵਜੀਦਪੁਰ ਅਤੇ ਮੁਕੇਸ਼ ਚੰਦਰ ਸ਼ਰਮਾ ਆਦਿ ਨੇ ਵੀ ਸ਼ਮੂਲੀਅਤ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ