JALANDHAR WEATHER

ਪੰਜਾਬ ਦੇ ਵਧੀਕ ਮੁੱਖ ਸਕੱਤਰ ਵਲੋਂ ਮੰਡੀਆਂ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜਾ

ਫਗਵਾੜਾ, 30 ਅਪਰੈਲ (ਹਰਜੋਤ ਚਾਨਾ)-ਪੰਜਾਬ ਦੇ ਵਧੀਕ ਮੁੱਖ ਸਕੱਤਰ ਵਿਕਾਸ ਪ੍ਰਤਾਪ ਸਿੰਘ ਨੇ ਅੱਜ ਫਗਵਾੜਾ ਵਿਖੇ ਮੰਡੀ ਦੀ ਖਰੀਦ ਦਾ ਕੰਮ ਯਕੀਨੀ ਬਣਾਉਣ ਲਈ ਦੌਰਾ ਕੀਤਾ ਤੇ ਕਿਸਾਨਾਂ ਤੇ ਆੜ੍ਹਤੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਵਿਚਾਰ ਲਏ ਤੇ ਦੱਸਿਆ ਕਿ ਲਿਫ਼ਟਿੰਗ ਤੇ ਖ਼ਰੀਦ ਦਾ ਕੰਮ ਠੀਕ ਢੰਗ ਨਾਲ ਚੱਲ ਰਿਹਾ ਹੈ ਤੇ ਕਿਸਾਨਾਂ ਨੂੰ ਅਦਾਇਗੀਆਂ ਵੀ ਠੀਕ ਸਮੇਂ ਤੇ ਮਿਲ ਰਹੀਆ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਣਕ ਦੀ ਖ਼ਰੀਦ ਤੇ ਪ੍ਰਬੰਧਾਂ ਲਈ ਪੂਰੀ ਤਰ੍ਹਾਂ ਗੰਭੀਰ ਹੈ ਤੇ ਹਰ ਖੇਤਰ ’ਚ ਸਰਕਾਰ ਵਲੋਂ ਪੂਰੀ ਤਨਦੇਹੀ ਨਾਲ ਨਜ਼ਰ ਰੱਖੀ ਜਾ ਰਹੀ ਹੈ ਤੇ ਅਫ਼ਸਰਾ ਪਾਸੋਂ ਸਮੇਂ ਸਮੇਂ ਦੀ ਜਾਣਕਾਰੀ ਲਈ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਜਿਲ੍ਹਾ ਪ੍ਰਸਾਸ਼ਨ ਦੀ ਵੀ ਸ਼ਲਾਘਾ ਕੀਤੀ ਤੇ ਕਿਹਾ ਕਿ ਸਾਰੇ ਅਧਿਕਾਰੀ ਆਪਣੀ ਪੂਰੀ ਜੁੰਮੇਵਾਰੀ ਨਾਲ ਕੰਮ ਕਰ ਰਹੇ ਹਨ ਜਿਸ ਕਰਕੇ ਉਨ੍ਹਾਂ ਦੇ ਧਿਆਨ ’ਚ ਵੀ ਕੋਈ ਸ਼ਿਕਾਇਤ ਨਹੀਂ ਆਈ ਤੇ ਜੇਕਰ ਕੋਈ ਵੀ ਸਮੱਸਿਆ ਸਾਹਮਣੇ ਆਵੇਗੀ ਤਾਂ ਉਸਦਾ ਤੁਰੰਤ ਹੱਲ ਕੀਤਾ ਜਾਵੇ। ਇਸ ਮੌਕੇ ਤੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ,ਅਤੇ ਹੋਰ ਸੀਨੀਅਰ ਅਫ਼ਸਰ ਵੀ ਸ਼ਾਮਿਲ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ