JALANDHAR WEATHER

ਮੁੱਖ ਮੰਤਰੀ ਦੇ ਫਗਵਾੜਾ ਦੌਰੇ ਨੂੰ ਮੁੱਖ ਰੱਖਦਿਆਂ ਪੁਲਿਸ ਨੇ ਮੁਲਾਜ਼ਮ ਆਗੂਆਂ ਨੂੰ ਘਰਾਂ 'ਚ ਕੀਤਾ ਨਜ਼ਰਬੰਦ

ਕਪੂਰਥਲਾ, 2 ਮਈ (ਅਮਰਜੀਤ ਕੋਮਲ,ਸਤਵੰਤ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਫਗਵਾੜਾ ਦੋਰੇ ਨੂੰ ਮੁੱਖ ਰੱਖਦਿਆਂ ਅੱਜ ਪੁਲਿਸ ਨੇ ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਸੰਗਤ ਰਾਮ, ਸੀ.ਪੀ.ਐਫ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਚੇਅਰਮੈਨ ਸਰਤਾਜ ਸਿੰਘ ਚੀਮਾ ਨੂੰ ਉਹਨਾਂ ਦੇ ਘਰਾਂ ਵਿਚ ਹੀ ਨਜ਼ਰ ਬੰਦ ਕਰ ਦਿੱਤਾ। ਮੁਲਾਜ਼ਮ ਆਗੂ ਦਵਿੰਦਰ ਕੌਰ ਨੇ ਦੱਸਿਆ ਉਹ ਪਿਛਲੇ ਸਮੇਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਹਨ ਤੇ ਜਦੋਂ ਵੀ ਕਦੇ ਮੁੱਖ ਮੰਤਰੀ ਕਪੂਰਥਲਾ ਜ਼ਿਲ੍ਹੇ ਦੇ ਦੌਰੇ ਤੇ ਆਉਂਦੇ ਹਨ ਤਾਂ ਪੁਲਿਸ ਉਨ੍ਹਾਂ ਵਲੋਂ ਕੀਤੇ ਜਾਣ ਵਾਲੇ ਕਿਸੇ ਵੀ ਐਕਸ਼ਨ ਦੇ ਡਰੋ ਉਨ੍ਹਾਂ ਨੂੰ ਘਰਾਂ ਵਿਚ ਹੀ ਨਜ਼ਰ ਬੰਦ ਕਰ ਦਿੰਦੀ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ