JALANDHAR WEATHER

ਸਾਬਕਾ ਚੇਅਰਮੈਨ ਜੈਮਲ ਸਿੰਘ ਵਰਪਾਲ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ

 ਚੱਬਾ, 4 ਮਈ (ਜੱਸਾ ਅਨਜਾਣ) - ਵਿਧਾਨ ਸਭਾ ਹਲਕਾ ਅਟਾਰੀ ਦੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਚੇਅਰਮੈਨ ਜੈਮਲ ਸਿੰਘ ਵਰਪਾਲ ਦੀਆਂ ਲੰਮੇ ਸਮੇਂ ਤੋਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਦੇਖਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਰਪਾਲ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਮੌਕੇ ਵਰਪਾਲ ਨੇ ਸਾਬਕਾ ਕੈਬਨਿਟ ਮੰਤਰੀ ਜਥੇ. ਗੁਲਜ਼ਾਰ ਸਿੰਘ ਰਣੀਕੇ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਲਈ ਪਹਿਲਾਂ ਦੀ ਤਰ੍ਹਾਂ ਸੇਵਾਵਾਂ ਨਿਭਾਉਂਦੇ ਰਹਿਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ