ਕਾਂਗਰਸ ਵਲੋਂ ਨੱਢਾ ਤੇ ਹੋਰਨਾਂ ਖ਼ਿਲਾਫ਼ ਚੋਣ ਕਮਿਸ਼ਨ ਨੂੰ ਸ਼ਿਕਾਇਤ
ਨਵੀਂ ਦਿੱਲੀ, 5 ਮਈ - ਕਾਂਗਰਸ ਨੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਢਾ, ਭਾਜਪਾ ਦੇ ਸੋਸ਼ਲ ਮੀਡੀਆ ਇੰਚਾਰਜ ਅਮਿਤ ਮਾਲਵੀਆ, ਭਾਜਪਾ ਦੇ ਸੂਬਾ ਪ੍ਰਧਾਨ ਬੀ.ਵਾਈ. ਵਿਜੇੇਂਦਰ ਵਿਰੁੱਧ ਭਾਜਪਾ ਕਰਨਾਟਕ ਵਲੋਂ ਆਪਣੇ ਸੋਸ਼ਲ ਮੀਡੀਆ 'ਤੇ ਪੋਸਟ ਕੀਤੇ ਗਏ ਵੀਡੀਓ ਨੂੰ ਲੈ ਕੇ ਅਨੁਸੂਚਿਤ ਜਾਤੀ ਜਾਂ ਜਨਜਾਤੀ ਦੇ ਮੈਂਬਰਾਂ ਨੂੰ ਵੋਟ ਨਾ ਪਾਉਣ ਲਈ ਕਥਿਤ ਤੌਰ 'ਤੇ ਧਮਕਾਉਣ ਲਈ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਹੈ।