ਕਟਾਰੀਆਂ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
ਕਟਾਰੀਆਂ, 6 ਮਈ (ਪ੍ਰੇਮੀ ਸੰਧਵਾਂ)-ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਪੁਲਿਸ ਮੁਖੀ ਵਲੋਂ ਨਸ਼ੇ ਦੇ ਸੌਦਾਗਰਾਂ ਨੂੰ ਕਾਬੂ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਥਾਣਾ ਬਹਿਰਾਮ ਦੇ ਮੁਖੀ ਇੰਸਪੈਕਟਰ ਰਾਜੀਵ ਕੁਮਾਰ ਦੀ ਅਗਵਾਈ ਵਿਚ ਪੁਲਿਸ ਚੌਕੀ ਕਟਾਰੀਆਂ ਦੇ ਇੰਚਾਰਜ ਏ. ਐਸ. ਆਈ. ਦੁਨੀ ਚੰਦ ਨੂੰ ਉਸ ਵੇਲੇ ਸਫਲਤਾ ਮਿਲੀ ਜਦੋਂ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ 5 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ।