JALANDHAR WEATHER

ਬਲਾਚੌਰ ਵਿਚ ਪੰਜਾਬ ਬਚਾਓ ਯਾਤਰਾ ਦੇ ਕਾਰਵਾਂ ਦਾ ਸ਼ਾਨਦਾਰ ਸਵਾਗਤ

ਬਲਾਚੌਰ, 6 ਮਈ (ਦੀਦਾਰ ਸਿੰਘ ਬਲਾਚੌਰੀਆ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਬਚਾਓ ਯਾਤਰਾ ਦੇ ਕਾਰਵਾਂ ਦਾ ਬਲਾਚੌਰ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਤੇ ਕਸਬਿਆਂ ਵਿਚ ਜ਼ਬਰਦਸਤ ਸਵਾਗਤ ਕੀਤਾ ਗਿਆ। ਸੁਖਬੀਰ ਸਿੰਘ ਬਾਦਲ ਦੀ ਵਿਸ਼ੇਸ਼ ਗੱਡੀ ਵਿਚ ਉਨ੍ਹਾਂ ਦੇ ਨਾਲ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਵਰਗੀ ਚੌਧਰੀ ਨੰਦ ਲਾਲ ਦਾ ਪੋਤਾ ਰਮਨ ਨੰਦ ਲਾਲ ਚੌਧਰੀ, ਬ੍ਰਿਗੇਡੀਅਰ ਰਾਜ ਕੁਮਾਰ, ਸ਼੍ਰੋਮਣੀ ਕਮੇਟੀ ਦੇ ਮੀਤ ਪ੍ਰਧਾਨ ਜਥੇਦਾਰ ਗੁਰਬਖਸ਼ ਸਿੰਘ ਖਾਲਸਾ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਖਦੀਪ ਸਿੰਘ ਸ਼ੁਕਾਰ, ਸਾਬਕਾ ਚੇਅਰਮੈਨ ਤਰਲੋਚਨ ਸਿੰਘ ਰੱਕੜ, ਸਾਬਕਾ ਚੇਅਰਮੈਨ ਬਿਮਲ ਕੁਮਾਰ ਅਤੇ ਹੋਰ ਮੌਜੂਦ ਸਨ। ਖੇਪੜ ਫਾਰਮ ਤੇ ਚੌਧਰੀ ਗੁਰਪਾਲ ਸਿੰਘ ਖੇਪੜ ਤੇ ਹੋਰਨਾਂ ਵਲੋਂ ਸੁਖਬੀਰ ਸਿੰਘ ਬਾਦਲ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ