JALANDHAR WEATHER

ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਸ਼ਤਾਬਦੀ ਸੰਬੰਧੀ ਵੱਖ-ਵੱਖ ਜਥੇਬੰਦੀਆਂ ਨਾਲ ਇਕੱਤਰਤਾ

ਅੰਮ੍ਰਿਤਸਰ, 6 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਤਾਗੱਦੀ ਦਿਵਸ ਤੇ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਮੌਕੇ ਕਰਵਾਏ ਜਾਣ ਵਾਲੇ ਸ਼ਤਾਬਦੀ ਸਮਾਗਮਾਂ ਸੰਬੰਧੀ ਅੱਜ ਧਰਮ ਪ੍ਰਚਾਰ ਕਮੇਟੀ ਵਲੋਂ ਵੱਖ-ਵੱਖ ਪੰਥਕ ਜਥੇਬੰਦੀਆਂ, ਨਿਹੰਗ ਸਿੰਘ, ਕਾਰਸੇਵਾ, ਉਦਾਸੀ ਤੇ ਨਿਰਮਲੇ ਸੰਪ੍ਰਦਾਵਾਂ, ਸਿੰਘ ਸਭਾਵਾਂ, ਟਕਸਾਲਾਂ, ਸਿੱਖ ਬੁੱਧੀਜੀਵੀਆਂ ਤੇ ਵਿਦਵਾਨਾਂ ਨਾਲ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਵਿਸ਼ੇਸ਼ ਇਕੱਤਰਤਾ ਕੀਤੀ ਗਈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਗਈ ਇਸ ਇਕੱਤਰਤਾ ਦੌਰਾਨ ਸਤੰਬਰ ਮਹੀਨੇ ਮਨਾਈਆਂ ਜਾਣ ਵਾਲੀਆਂ ਇਨ੍ਹਾਂ ਸ਼ਤਾਬਦੀਆਂ ਸੰਬੰਧੀ ਵਿਚਾਰ ਚਰਚਾ ਕੀਤੀ ਗਈ ਅਤੇ ਵੱਖ-ਵੱਖ ਜਥੇਬੰਦੀਆਂ ਵਲੋਂ ਪੁੱਜੇ ਨੁਮਾਇੰਦਿਆਂ ਦੇ ਸੁਝਾਅ ਪ੍ਰਾਪਤ ਕੀਤੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ