JALANDHAR WEATHER

ਬਾੜਮੇਰ 'ਚ ਲੋਕ ਸਭਾ ਚੋਣਾਂ ਲਈ ਦੁਬਾਰਾ ਹੋਵੇਗੀ ਵੋਟਿੰਗ, ਚੋਣ ਕਮਿਸ਼ਨ ਨੇ ਦਿੱਤੀਆਂ ਹਿਦਾਇਤਾਂ

ਬਾੜਮੇਰ,6 ਮਈ- ਰਾਜਸਥਾਨ ਦੀ ਬਾੜਮੇਰ ਲੋਕ ਸਭਾ ਸੀਟ 'ਤੇ ਮੁੜ ਚੋਣਾਂ ਹੋਣਗੀਆਂ। ਚੋਣ ਕਮਿਸ਼ਨ ਵੱਲੋਂ ਮੁੜ ਵੋਟਿੰਗ ਲਈ 8 ਮਈ ਦਾ ਦਿਨ ਤੈਅ ਕੀਤਾ ਗਿਆ ਹੈ। ਪਿੰਡ ਦੁਧਵਾ ਖੁਰਦ ਦੇ ਇਕ ਪੋਲਿੰਗ ਬੂਥ ’ਤੇ ਮੁੜ ਵੋਟਿੰਗ ਕਰਵਾਉਣ ਲਈ ਕਮਿਸ਼ਨ ਵੱਲੋਂ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ।ਤੁਹਾਨੂੰ ਦੱਸ ਦੇਈਏ ਕਿ ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ਲਈ ਬਾੜਮੇਰ ਸੀਟ 'ਤੇ 26 ਅਪ੍ਰੈਲ ਨੂੰ ਵੋਟਾਂ ਪਈਆਂ ਸਨ। ਮੁੱਖ ਚੋਣ ਅਧਿਕਾਰੀ ਪ੍ਰਵੀਨ ਗੁਪਤਾ ਨੇ ਦੱਸਿਆ ਕਿ ਪਿੰਡ ਦੁਧਵਾ ਖੁਰਦ ਦੇ ਪੋਲਿੰਗ ਬੂਥ ਨੰਬਰ 50 'ਤੇ ਵੋਟਾਂ ਨੂੰ ਗੁਪਤ ਰੱਖਣ ਦੀ ਉਲੰਘਣਾ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਮੁੜ ਵੋਟਿੰਗ ਕਰਵਾਉਣ ਦੀ ਤਜਵੀਜ਼ ਚੋਣ ਕਮਿਸ਼ਨ ਨੂੰ ਭੇਜੀ ਗਈ ਸੀ, ਜਿਸ 'ਤੇ ਕਮਿਸ਼ਨ ਨੇ ਮੁੜ ਵੋਟਿੰਗ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ |

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ