JALANDHAR WEATHER

ਪਾਵਰਕਾਮ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ਮੁੱਖ ਮੰਤਰੀ ਦਾ ਪੁਤਲਾ ਫੂਕ ਕੀਤਾ ਮੁਜ਼ਾਹਰਾ

ਸ਼੍ਰੀ ਚਮਕੌਰ ਸਾਹਿਬ, 7 ਮਈ (ਜਗਮੋਹਨ ਸਿੰਘ ਨਾਰੰਗ)-ਅੱਜ ਸਥਾਨਕ ਘੋੜੇ ਵਾਲੇ ਚੌਂਕ ਤੇ ਪਾਵਰਕਾਮ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸਰਕਲ ਸ੍ਰੀ ਚਮਕੌਰ ਸਾਹਿਬ ਵਲੋ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਗਿਆ ਤੇ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਬਾਜ਼ੀ ਕਰਦਿਆਂ ਜਿਥੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਬਜਾਏ ਉਨ੍ਹਾਂ ਤੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਦੇ ਬਾਵਜੂਦ ਲਾਠੀਚਾਰਜ ਕਰਨ ਦਾ ਦੋਸ਼ ਲਗਾਇਆ ਉਥੇ ਹੀ ਇਨ੍ਹਾਂ ਮੁਲਾਜ਼ਮਾਂ ਨੇ ਕਿਹਾ ਕੇ ਮੁੱਖ ਮੰਤਰੀ ਦੇ ਦੋਰੇ ਤੋਂ ਪਹਿਲਾਂ ਠੇਕਾ ਮੁਲਾਜ਼ਮਾਂ ਨੂੰ ਜੇਲ੍ਹਾਂ 'ਚ ਡੱਕਿਆ ਜਾ ਰਿਹਾ ਹੈ ਪ੍ਰਧਾਨ ਪਾਲੀ ਨੇ ਕਿਹਾ ਕੇ ਪੰਜਾਬ ਸਰਕਾਰ ਹੁਣ ਠੇਕਾ ਮੁਲਾਜ਼ਮਾਂ ਤੋਂ ਡਰ ਗਈ ਹੈ ਤੇ ਉਹ ਅੰਗਹੀਣ ਮੁਲਾਜ਼ਮਾਂ ਤੇ ਵੀ ਤਸ਼ੱਦਦ ਢਾਅ ਰਹੀ ਹੈ ਉਨਾਂ ਕਿਹਾ ਕੇ ਸੂਬੇ ਭਰ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਟੀ.ਐਸ.ਯੂ ਜੱਥੇਬੰਦੀ ਦੇ ਆਗੂ ਵੀ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ