JALANDHAR WEATHER

ਏਅਰ ਇੰਡੀਆ ਐਕਸਪ੍ਰੈਸ ਨੇ 80 ਤੋਂ ਵੱਧ ਉਡਾਣਾਂ ਕੀਤੀਆਂ ਰੱਦ

ਨਵੀਂ ਦਿੱਲੀ, 8 ਮਈ - ਏਅਰ ਇੰਡੀਆ ਐਕਸਪ੍ਰੈਸ ਨੇ 80 ਤੋਂ ਵੱਧ ਉਡਾਣਾਂ ਰੱਦ ਕਰ ਦਿੱਤੀਆਂ ਹਨ ਅਤੇ ਕਈ ਉਡਾਣਾਂ ਵਿਚ ਦੇਰੀ ਕਰ ਦਿੱਤੀ ਹੈ, ਕਿਉਂਕਿ ਕੈਬਿਨ ਕਰੂ ਮੈਂਬਰਾਂ ਦੇ ਇਕ ਹਿੱਸੇ ਨੇ ਟਾਟਾ ਸਮੂਹ ਦੀ ਮਾਲਕੀ ਵਾਲੀ ਏਅਰਲਾਈਨ ਵਿਚ ਕਥਿਤ ਮਾੜੇ ਪ੍ਰਬੰਧਾਂ ਦੇ ਕਾਰਨ ਬਿਮਾਰ ਹੋਣ ਦੀ ਰਿਪੋਰਟ ਦਿੱਤੀ ਹੈ। ਏਅਰ ਇੰਡੀਆ ਐਕਸਪ੍ਰੈਸ ਦੇ ਬੁਲਾਰੇ ਨੇ ਕਿਹਾ ਕਿ ਏਅਰਲਾਈਨ ਵਲੋਂ ਕੈਬਿਨ ਕਰੂ ਮੈਂਬਰਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕੋਚੀ, ਕਾਲੀਕਟ ਅਤੇ ਬੰਗਲੌਰ ਸਮੇਤ ਵੱਖ-ਵੱਖ ਹਵਾਈ ਅੱਡਿਆਂ ’ਤੇ ਉਡਾਣਾਂ ’ਚ ਵਿਘਨ ਪੈ ਰਿਹਾ ਹੈ। ਸੂਤਰਾਂ ਨੇ ਇਹ ਵੀ ਕਿਹਾ ਕਿ ਉਡਾਣਾਂ ਦੇ ਅਚਾਨਕ ਰੱਦ ਹੋਣ ਕਾਰਨ ਕੁਝ ਹਵਾਈ ਅੱਡਿਆਂ ’ਤੇ ਹਫੜਾ-ਦਫੜੀ ਮਚ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ