JALANDHAR WEATHER

ਕਿਸਾਨਾਂ ਨੇ ਸਾਬਕਾ ਮੁੱਖ ਮੰਤਰੀ ਦੀ ਰਿਹਾਇਸ਼ ਨੂੰ ਘੇਰਨ ਲਈ ਪਾਏ ਚਾਲੇ

ਪਟਿਆਲਾ, 8 ਮਈ (ਅਮਰਬੀਰ ਸਿੰਘ ਆਹਲੂਵਾਲੀਆ )-ਕਿਸਾਨ ਜਥੇਬੰਦੀਆਂ ਵਲੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਭਾਜਪਾ ਦੀ ਪਟਿਆਲਾ ਲੋਕ ਸਭਾ ਸੀਟ ਤੋਂ ਐਲਾਨੀ ਗਈ ਉਮੀਦਵਾਰ ਪਰਨੀਤ ਕੌਰ ਦੀ ਰਿਹਾਇਸ਼ ਦਾ ਘਰਾਓ ਕਰਨ ਦਾ ਐਲਾਨ ਕੀਤਾ ਗਿਆ ਸੀ। ਜਿਸ ਦੇ ਤਹਿਤ ਹੁਣ ਤੱਕ ਪਟਿਆਲਾ ਦੇ ਕਈ ਪਾਸਿਆਂ ਤੋਂ ਇਨ੍ਹਾਂ ਕਿਸਾਨ ਜਥੇਬੰਦੀਆਂ ਦੇ ਕਾਰਕੂਨਾਂ ਨੂੰ ਅੱਗੇ ਆਉਣ ਤੋਂ ਤੈਨਾਤ ਭਾਰੀ ਪੁਲਿਸ ਫ਼ੋਰਸ ਨੇ ਰੋਕ ਦਿੱਤਾ ਹੈ। ਵੱਡੀ ਗਿਣਤੀ ਵਿਚ ਕਿਸਾਨ ਗੁਰਦੁਆਰਾ ਸ਼੍ਰੀ ਮੋਤੀ ਬਾਗ ਸਾਹਿਬ ਵਿਖੇ ਇਕੱਤਰ ਹੋਏ ਸਨ, ਜਿਨ੍ਹਾਂ ਨੇ ਹੁਣ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਨੂੰ ਘੇਰਨ ਲਈ ਚਾਲੇ ਪਾ ਦਿੱਤੇ ਹਨ।ਮੌਕੇ ਉੱਪਰ ਐਸ.ਐਸ.ਪੀ ਪਟਿਆਲਾ ਵਰੁਣ ਸ਼ਰਮਾ ਦੀ ਅਗਵਾਈ ਵਿਚ ਭਾਰੀ ਪੁਲਿਸ ਫ਼ੋਰਸ ਪਹੁੰਚ ਚੁੱਕੀ ਹੈ ਜੋ ਕਿਸਾਨ ਆਗੂਆਂ ਨਾਲ ਗੱਲਬਾਤ ਕਰ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ