JALANDHAR WEATHER

ਦਿੱਲੀ ਚ ਰਾਸ਼ਟਰਪਤੀ ਰਾਜ ਲਾਗੂ ਕਰਨ ਨਾਲ ਸੰਬੰਧਿਤ ਜਨਹਿਤ ਪਟੀਸ਼ਨ ਹਾਈ ਕੋਰਟ ਵਲੋਂ ਖ਼ਾਰਜ

ਨਵੀਂ ਦਿੱਲੀ, 8 ਮਈ- ਦਿੱਲੀ ਹਾਈ ਕੋਰਟ ਨੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੂੰ ਦਿੱਲੀ ਵਿਚ ਰਾਸ਼ਟਰਪਤੀ ਰਾਜ ਲਾਗੂ ਕਰਨ ਨਾਲ ਸੰਬੰਧਿਤ ਕਥਿਤ ਗੁੰਮਰਾਹਕੁੰਨ, ਸਨਸਨੀਖੇਜ਼ ਸੁਰਖੀਆਂ ਦੇ ਪ੍ਰਸਾਰਣ ਤੋਂ ਮੀਡੀਆ ਨੂੰ ਰੋਕਣ ਲਈ ਨਿਰਦੇਸ਼ ਦੇਣ ਦੀ ਮੰਗ ਵਾਲੀ ਜਨਹਿਤ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਜਨਹਿਤ ਪਟੀਸ਼ਨ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵਿਧਾਨ ਸਭਾ ਮੈਂਬਰਾਂ ਅਤੇ ਕੈਬਨਿਟ ਮੰਤਰੀਆਂ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਗੱਲਬਾਤ ਕਰਨ ਦੀ ਇਜਾਜ਼ਤ ਦੇ ਕੇ ਦਿੱਲੀ ਦੇ ਕੁਸ਼ਲ ਪ੍ਰਸ਼ਾਸਨ ਲਈ ਪ੍ਰਬੰਧ ਮੁਹੱਈਆ ਕਰਵਾਉਣ ਲਈ ਡਾਇਰੈਕਟਰ ਜਨਰਲ (ਜੇਲ੍ਹਾਂ) ਨੂੰ ਨਿਰਦੇਸ਼ ਦੇਣ ਦੀ ਵੀ ਮੰਗ ਕੀਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ