JALANDHAR WEATHER

ਕਾਰ ਮੋਟਰਸਾਈਕਲ ਦੀ ਟੱਕਰ ’ਚ ਇਕ ਦੀ ਮੌਤ

ਜੰਡਿਆਲਾ ਮੰਜਕੀ, 8 ਮਈ (ਸੁਰਜੀਤ ਸਿੰਘ ਜੰਡਿਆਲਾ)- ਨਜ਼ਦੀਕੀ ਪਿੰਡ ਸਮਰਾਏ ਦੇ ਬੱਸ ਸਟੈਂਡ ਨੇੜੇ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਮੋਟਰਸਾਈਕਲ ਚਾਲਕ ਦੀ ਮੌਤ ਅਤੇ ਨਾਲ ਬੈਠੇ ਵਿਅਕਤੀ ਦੇ ਗੰਭੀਰ ਫੱਟੜ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਜੰਡਿਆਲਾ ਤੋਂ ਫਗਵਾੜਾ ਜਾ ਰਹੀ ਕਾਰ ਨੰਬਰ ਪੀ.ਬੀ.07- ਬੀ.ਐਮ.-6733 ਦੀ ਸਮਰਾਏ ਬੱਸ ਸਟੈਂਡ ਨੇੜੇ ਮੋਟਰਸਾਈਕਲ ਨੰਬਰ ਪੀ.ਬੀ.08-ਡੀ.ਈ.- 0129 ਨਾਲ ਟੱਕਰ ਹੋ ਗਈ। ਜਿਸ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ। ਮਿ੍ਰਤਕ ਦੀ ਪਛਾਣ ਕੁਲਵੰਤ ਰਾਮ ਉਰਫ਼ ਲਾਡੀ ਪੁੱਤਰ ਬਖਸ਼ੀ ਰਾਮ ਪਿੰਡ ਪੰਡੋਰੀ ਮੁਸ਼ਾਰਕਤੀ ਥਾਣਾ ਸਦਰ ਜਲੰਧਰ ਵਜੋਂ ਹੋਈ ਹੈ। ਇਸ ਸੜਕ ਹਾਦਸੇ ਵਿਚ ਗੰਭੀਰ ਫੱਟੜ ਹੋਏ ਮੋਟਰਸਾਈਕਲ ਸਵਾਰ ਜਗਤਾਰ ਰਾਮ ਨੂੰ ਇਲਾਜ ਲਈ ਜਲੰਧਰ ਭੇਜਿਆ ਗਿਆ ਹੈ। ਕਾਰ ਚਾਲਕ ਬੀਰ ਪਿੰਡ ਵਾਸੀ ਪ੍ਰਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਨੂੰ ਪੁਲਿਸ ਚੌਂਕੀ ਜੰਡਿਆਲਾ ਦੇ ਮੁਲਾਜ਼ਮਾਂ ਵਲੋਂ ਹਿਰਾਸਤ ਵਿਚ ਲਿਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ