JALANDHAR WEATHER

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਸ਼ਹਿਰ 'ਚ ਨਸ਼ਾ ਤਸਕਰੀ ਦੇ ਨੈਟਵਰਕ ਦਾ ਕੀਤਾ ਪਰਦਾਫਾਸ਼

ਜਲੰਧਰ, 8 ਮਈ (ਮਨਜੋਤ ਸਿੰਘ)-ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਬੁੱਧਵਾਰ ਨੂੰ ਤਿੰਨ ਨਸ਼ਾ ਤਸਕਰਾਂ ਨੂੰ ਭਾਰੀ ਮਾਤਰਾ ਵਿਚ ਹੈਰੋਇਨ ਸਮੇਤ ਕਾਬੂ ਕਰਕੇ ਨਸ਼ਾ ਤਸਕਰਾਂ ਦੇ ਇਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।ਵੇਰਵਿਆਂ ਦਾ ਖੁਲਾਸਾ ਕਰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਨਜਾਇਜ਼ ਸ਼ਰਾਬ, ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਜਿਵੇਂ ਕਿ ਹੈਰੋਇਨ, ਗੋਲੀਆਂ ਅਤੇ ਪਾਊਡਰ ਦੀ ਤਸਕਰੀ ਕਰਨ ਵਾਲੇ ਇਕ ਗਿਰੋਹ ਬਾਰੇ ਇਤਲਾਹ ਮਿਲੀ ਸੀ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੇ ਛਾਪੇਮਾਰੀ ਕਰਕੇ ਵਰਿੰਦਰ ਕੁਮਾਰ, ਜਤਿੰਦਰ ਕੁਮਾਰ ਅਤੇ ਹੋਰ ਗੈਂਗ ਮੈਬਰਾਂ ਨੂੰ ਜਲੰਧਰ ਤੋਂ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਭਾਰੀ ਮਾਤਰਾ ਵਿਚ ਹੈਰੋਇਨ ਬਰਾਮਦ ਕੀਤੀ ਹੈ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਵਿਰੁੱਧ ਕਈ ਕੇਸ ਦਰਜ਼ ਕੀਤੇ ਗਏ ਹਨ। ਜੋ ਇਸ ਨੈਟਵਰਕ ਵਿਚ ਕੇਂਦਰੀ ਸ਼ਖਸੀਅਤਾਂ ਵਜੋਂ ਪਾਏ ਗਏ ਸਨ।ਉਨ੍ਹਾਂ ਦੱਸਿਆ ਕਿ ਉਹ ਪਿਛਲੇ ਕੁਝ ਸਮੇਂ ਤੋਂ ਭਾਰਗੋ ਕੈਂਪ ਇਲਾਕੇ ਵਿਚ ਨਸ਼ਾ ਤਸਕਰੀ ਦਾ ਨੈਟਵਰਕ ਚਲਾ ਰਹੇ ਸਨ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿਚ ਸਾਂਝੇ ਕੀਤੇ ਜਾਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ