JALANDHAR WEATHER

ਕਰਨਾਟਕ ਪੁਲਿਸ ਨੇ ਭਾਜਪਾ ਪ੍ਰਧਾਨ ਜੇ.ਪੀ. ਨੱਢਾ ਨੂੰ ਜਾਰੀ ਕੀਤਾ ਸੰਮਨ

ਬੈਂਗਲੁਰੂ, 8 ਮਈ - ਕਰਨਾਟਕ ਪੁਲਿਸ ਨੇ ਭਾਜਪਾ ਪ੍ਰਧਾਨ ਜੇ.ਪੀ. ਨੱਢਾ ਅਤੇ ਪਾਰਟੀ ਦੇ ਆਈ.ਟੀ. ਸੈੱਲ ਦੇ ਮੁਖੀ ਅਮਿਤ ਮਾਲਵੀਆ ਨੂੰ ਕਥਿਤ ਤੌਰ ’ਤੇ ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਾਤੀ ਭਾਈਚਾਰੇ ਦੇ ਮੈਂਬਰਾਂ ਦੇ ਖ਼ਿਲਾਫ਼ ਸੋਸ਼ਲ ਮੀਡੀਆ ’ਤੇ ਇਕ ਪੋਸਟ ਸਾਂਝੀ ਕਰਨ ਦੇ ਸੰਬੰਧ ਵਿਚ ਸੰਮਨ ਜਾਰੀ ਕੀਤਾ ਹੈ। ਉਨ੍ਹਾਂ ਨੂੰ ਇੱਥੇ ਹਾਈ ਗਰਾਊਂਡ ਥਾਣੇ ਵਿਚ 7 ਦਿਨਾਂ ਦੇ ਅੰਦਰ ਜਾਂਚ ਵਿਚ ਸ਼ਾਮਿਲ ਹੋਣ ਲਈ ਕਿਹਾ ਗਿਆ ਹੈ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ’ਤੇ ਲੋਕ ਪ੍ਰਤੀਨਿਧਤਾ ਐਕਟ ਅਤੇ ਭਾਰਤੀ ਦੰਡ ਵਿਧਾਨ ਦੀ ਧਾਰਾ 505 (2) (ਸ਼੍ਰੇਣੀਆਂ ਵਿਚਕਾਰ ਦੁਸ਼ਮਣੀ, ਨਫ਼ਰਤ ਜਾਂ ਬੁਰਾਈ ਪੈਦਾ ਕਰਨ ਜਾਂ ਵਧਾਉਣ ਵਾਲੇ ਬਿਆਨ) ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ