JALANDHAR WEATHER

ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਚੰਡੀਗੜ੍ਹ ਵਿਖੇ ਮੁੱਖ ਚੋਣ ਅਧਿਕਾਰੀ ਨੂੰ ਦਿੱਤਾ ਮੰਗ-ਪੱਤਰ

ਚੰਡੀਗੜ੍ਹ, 9 ਮਈ (ਅਜਾਇਬ)-ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਅੱਜ ਚੰਡੀਗੜ੍ਹ ਵਿਖੇ ਮੁੱਖ ਚੋਣ ਅਧਿਕਾਰੀ ਨੂੰ ਇਕ ਮੰਗ ਪੱਤਰ ਦਿੱਤਾ ਗਿਆ, ਜਿਸ ਵਿਚ ਕਿਸਾਨ ਆਗੂਆਂ ਬਲਵੀਰ ਸਿੰਘ ਰਾਜੇਵਾਲ, ਹਰਿੰਦਰ ਸਿੰਘ ਲੱਖੋਵਾਲ, ਹਰਮੀਤ ਸਿੰਘ ਕਾਦੀਆਂ ਅਤੇ ਹੋਰ ਅੱਧੀ ਦਰਜਨ ਦੇ ਕਰੀਬ ਆਗੂ ਸ਼ਾਮਿਲ ਸਨ, ਵਲੋਂ ਦੱਸਿਆ ਗਿਆ ਕਿ ਪਿਛਲੇ ਦਿਨੀਂ ਜੋ ਚੋਣਾਂ ਲੜ ਰਹੀਆਂ ਕੁਝ ਪਾਰਟੀਆਂ ਵਲੋਂ ਕਿਸਾਨਾਂ ਦੀ 'ਆਪ' ਅੱਗੇ ਸ਼ਿਕਾਇਤ ਕੀਤੀ ਗਈ ਹੈ, ਉਹ ਕਿਸੇ ਵੀ ਤੱਥ 'ਤੇ ਆਧਾਰਿਤ ਨਹੀਂ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਤੋਂ ਮੰਗਾਂ ਸੰਬੰਧੀ ਗੱਲ ਹੋਵੇ ਜਾਂ ਪੰਜਾਬ ਸਰਕਾਰ ਨਾਲ ਸੰਬੰਧਿਤ ਕਿਸਾਨ ਮੁੱਦਿਆਂ ਦੀ ਗੱਲ ਹੋਵੇ, ਉਹ ਲਗਾਤਾਰ ਸਵਾਲ ਕਰਦੇ ਰਹਿਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਸੱਤਾਧਾਰੀ ਧਿਰ ਦੇ ਮੁਖੀ ਮੁੱਖ ਮੰਤਰੀ ਜਦੋਂ ਵੀ ਕਿਤੇ ਚੋਣ ਪ੍ਰਚਾਰ ਲਈ ਜਾਂਦੇ ਹਨ ਤਾਂ ਸਵਾਲ ਕਰਨ ਵਾਲੇ ਲੋਕਾਂ ਨੂੰ ਫੜ੍ਹ ਕੇ ਥਾਣੇ ਵਿਚ ਬੰਦ ਕਰ ਦਿੰਦੇ ਹਨ। ਇਸ ਤਰ੍ਹਾਂ ਦਾ ਵਰਤਾਰਾ ਸਿੱਧਾ ਲੋਕਾਂ ਦੇ ਸੰਵਿਧਾਨਿਕ ਹੱਕ ਉੱਤੇ ਡਾਕਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ