JALANDHAR WEATHER

ਲੋਪੋਕੇ ਪੁਲਿਸ ਵਲੋਂ ਪਾਕਿਸਤਾਨੀ ਡਰੋਨ ਬਰਾਮਦ

ਚੋਗਾਵਾਂ, 9 ਮਈ (ਗੁਰਵਿੰਦਰ ਸਿੰਘ ਕਲਸੀ)-ਸਤਿੰਦਰ ਸਿੰਘ ਐਸ.ਐਸ.ਪੀ ਦਿਹਾਤੀ ਦੇ ਦਿਸ਼ਾ ਨਿਰਦੇਸ਼ਾ ਹੇਠ ਡੀ.ਐਸ.ਪੀ ਅਟਾਰੀ ਸੁਖਜਿੰਦਰ ਥਾਪਰ ਦੀ ਅਗਵਾਈ ਪੁਲਿਸ ਥਾਣਾ ਲੋਪੋਕੇ ਦੇ ਐਸ.ਐਚ.ਓ ਬਲਕਾਰ ਸਿੰਘ ਤੇ ਪੁਲਿਸ ਪਾਰਟੀ ਵਲੋਂ ਪਿੰਡ ਠੱਠੀ ਦੇ ਖੇਤਾ ਵਿਚ ਡਿੱਗਾ ਪਾਕਿਸਤਾਨੀ ਡਰੋਨ ਬਰਾਮਦ ਕਰਨ ਦੀ ਖ਼ਬਰ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਲੋਪੋਕੇ ਦੇ ਮੁੱਖੀ ਬਲਕਾਰ ਸਿੰਘ ਨੇ ਦੱਸਿਆ ਕਿ ਖਾਸ ਮੁਖਬਰ ਦੀ ਇਤਲਾਹ ਤੇ ਪਿੰਡ ਦੇ ਬਾਹਰ- ਵਾਰ ਖੇਤਾਂ ਵਿਚ ਡਿੱਗਾ ਪਾਕਿਸਤਾਨੀ ਡਰੋਨ ਬਰਾਮਦ ਕੀਤਾ ਗਿਆ। ਜੋ ਟੁੱਟੀ ਹਾਲਤ ਵਿਚ ਪਿਆ ਹੋਇਆ ਸੀ।ਪੁਲਿਸ ਵਲੋਂ ਚੱਪੇ-ਚੱਪੇ ਤਲਾਸ਼ੀ ਅਭਿਆਨ ਚਲਾਇਆ ਗਿਆ। ਪਰ ਹੋਰ ਕੋਈ ਇਤਰਾਜ ਯੋਗ ਵਸਤੂ ਬਰਾਮਦ ਨਹੀਂ ਹੋਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ