JALANDHAR WEATHER

ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ਐਡਵੋਕੇਟ ਧਾਮੀ ਨੇ ਐਪਲ ਆਧਾਰਿਤ ਐਪ ਕੀਤੀ ਜਾਰੀ

ਅੰਮ੍ਰਿਤਸਰ, 9 ਮਈ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿਚ ਸੁਣ ਸਕਣਗੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਇਸ ਸੰਬੰਧ ਵਿਚ ਸ਼੍ਰੋਮਣੀ ਕਮੇਟੀ ਦੀ ਅਧਿਕਾਰਤ ਐਪਲ ਆਈ.ਓ.ਐੱਸ. ਆਧਾਰਿਤ ਐਪਲੀਕੇਸ਼ਨ ਜਾਰੀ ਕੀਤੀ ਹੈ। ਇਸ ਐਪ ਦਾ ਨਾਮ 'ਐਸ.ਜੀ.ਪੀ.ਸੀ. ਗੁਰਬਾਣੀ ਕੀਰਤਨ ਹੈ, ਜੋ ਕਿ ਐਪਲ ਐਪਲੀਕੇਸ਼ਨ ਸਟੋਰ ਤੋਂ ਸ਼ਰਧਾਲੂ ਡਾਊਨਲੋਡ ਕਰ ਸਕਣਗੇ।

ਐਪ ਜਾਰੀ ਕਰਨ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਹਰ ਸ਼ਰਧਾਲੂ ਦੀ ਇਸ ਪਾਵਨ ਅਸਥਾਨ ਤੋਂ ਗੁਰਬਾਣੀ ਕੀਰਤਨ ਸਰਵਣ ਕਰਨ ਦੀ ਤਾਂਘ ਹੁੰਦੀ ਹੈ। ਸੰਗਤ ਦੀ ਇਸ ਭਾਵਨਾ ਦਾ ਸਤਿਕਾਰ ਕਰਦਿਆਂ ਐਪ ਜਾਰੀ ਕੀਤੀ ਗਈ ਹੈ ਕਿਉਂਕਿ ਮੌਜੂਦਾ ਸਮੇਂ ਹਰ ਵਿਅਕਤੀ ਮੋਬਾਇਲ ਆਦਿ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਐਪਲ ਦੇ ਫੋਨ ਰੱਖਣ ਵਾਲਿਆਂ ਲਈ ਅੱਜ ਜਾਰੀ ਕੀਤੀ ਇਸ ਗੁਰਬਾਣੀ ਐਪ ਤੋਂ ਪਹਿਲਾਂ ਐਂਡ੍ਰੋਇਡ ਫੋਨ ਵਰਤਣ ਵਾਲਿਆਂ ਵਾਸਤੇ ਵੀ ਐਪ ਕਾਰਜਸ਼ੀਲ ਹੈ, ਜਿਸ ਨੂੰ ਸੰਗਤ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਐਡਵੋਕੇਟ ਧਾਮੀ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਇਸ ਐਪ ਦੀ ਵਰਤੋਂ ਕਰਕੇ ਸ੍ਰੀ ਹਰਿਮੰਦਰ ਸਾਹਿਬ ਤੋਂ ਰੋਜ਼ਾਨਾ ਹੋਣ ਵਾਲੇ ਪੂਰੇ ਦਿਨ ਦਾ ਸਿੱਧਾ ਆਡੀਓ ਪ੍ਰਸਾਰਣ ਸਰਵਣ ਕਰਨ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ