JALANDHAR WEATHER

ਮੁਸਲਮਾਨ ਨਹੀਂ ਕਰ ਸਕਦੇ ਲਿਵ-ਇਨ ਰਿਲੇਸ਼ਨਸ਼ਿਪ ਦੇ ਅਧਿਕਾਰ ਦਾ ਦਾਅਵਾ- ਇਲਾਹਬਾਦ ਹਾਈ ਕੋਰਟ

ਲਖਨਊ, 9 ਮਈ- ਇਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਨੇ ਇਹ ਹੁਕਮ ਦਿੱਤਾ ਹੈ ਕਿ ਮੁਸਲਮਾਨ ਲਿਵ-ਇਨ ਰਿਲੇਸ਼ਨਸ਼ਿਪ ਦੇ ਅਧਿਕਾਰਾਂ ਦਾ ਦਾਅਵਾ ਨਹੀਂ ਕਰ ਸਕਦੇ ਕਿਉਂਕਿ ਇਸਲਾਮ ਇਕ ਵਿਆਹੇ ਆਦਮੀ ਲਈ ਲਿਵ-ਇਨ ਰਿਸ਼ਤੇ ਦੀ ਇਜਾਜ਼ਤ ਨਹੀਂ ਦਿੰਦਾ ਹੈ। ਜਸਟਿਸ ਏ ਆਰ ਮਸੂਦੀ ਅਤੇ ਜਸਟਿਸ ਏ ਕੇ ਸ਼੍ਰੀਵਾਸਤਵ ਦੀ ਲਖਨਊ ਬੈਂਚ ਨੇ ਉੱਤਰ ਪ੍ਰਦੇਸ਼ ਦੇ ਬਹਿਰਾਇਚ ਜ਼ਿਲ੍ਹੇ ਦੇ ਵਸਨੀਕ ਸਨੇਹਾ ਦੇਵੀ ਅਤੇ ਮੁਹੰਮਦ ਸ਼ਾਦਾਬ ਖਾਨ ਦੀ ਰਿੱਟ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਇਹ ਗੱਲ ਕਹੀ। ਪਟੀਸ਼ਨਕਰਤਾਵਾਂ ਦਾ ਦਾਅਵਾ ਹੈ ਕਿ ਉਹ ਲਿਵ-ਇਨ ਰਿਲੇਸ਼ਨਸ਼ਿਪ ਵਿਚ ਹਨ ਪਰ ਔਰਤ ਦੇ ਪਰਿਵਾਰ ਨੇ ਸ਼ਾਦਾਬ ਖ਼ਿਲਾਫ਼ ਐਫ਼.ਆਈ.ਆਰ. ਦਰਜ ਕਰਾਉਣ ਦਾ ਦੋਸ਼ ਲਾਇਆ ਸੀ ਕਿ ਉਸ ਨੇ ਉਨ੍ਹਾਂ ਦੀ ਧੀ ਨੂੰ ਅਗਵਾ ਕਰਕੇ ਉਸ ਨਾਲ ਵਿਆਹ ਕੀਤਾ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ