JALANDHAR WEATHER

ਜੰਮੂ ਪੈਲਸ ਨਜ਼ਦੀਕ ਗੰਦੇ ਨਾਲੇ ਵਿਚੋਂ ਨਵ ਜੰਮੇ ਬੱਚੇ ਦਾ ਮਿਲਿਆ ਭਰੂਣ

ਕਪੂਰਥਲਾ,9 ਮਈ (ਅਮਨਜੋਤ ਸਿੰਘ ਵਾਲੀਆ)-ਜੰਮੂ ਪੈਲਸ ਨਜ਼ਦੀਕ ਗੰਦੇ ਨਾਲੇ ਵਿਚੋਂ ਇਕ ਨਵਜੰਮੇ ਬੱਚੇ ਦਾ ਭਰੂਣ ਮਿਲਿਆ। ਇਹ ਭਰੂਣ ਇਕ ਲੜਕੇ ਦਾ ਹੈ। ਇਸ ਸੰਬੰਧੀ ਥਾਣਾ ਸਿਟੀ ਪੁਲਿਸ ਨੂੰ ਸੂਚਨਾ ਦੇਣ ਤੋਂ ਬਾਅਦ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਭਰੂਣ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ 'ਚ ਰੱਖਵਾਇਆ। ਇਸ ਦੀ ਪੁਸ਼ਟੀ ਕਰਦਿਆਂ ਥਾਣਾ ਸਿਟੀ ਦੇ ਐਸ.ਐਚ.ਓ ਸੰਜੀਵਨ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਨੂੰ ਗਰਭਵਤੀ ਔਰਤਾਂ ਦੀ ਜਾਂਚ ਕਰਨ ਲਈ ਵੀ ਕਿਹਾ ਗਿਆ ਹੈ, ਤਾਂ ਜੋ ਪਤਾ ਲੱਗ ਸਕੇ ਕਿ ਇਹ ਕਿਸਦਾ ਭਰੂਣ ਹੈ ਅਤੇ ਕਿਸ ਨੇ ਸੁੱਟਿਆ ਹੈ ਅਤੇ ਉਨ੍ਹਾਂ ਨੇ ਨੇੜਲੇ ਪਿੰਡਾਂ ਤੋਂ ਪੁੱਛਗਿੱਛ ਕਰਕੇ ਮਾਮਲੇ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ