JALANDHAR WEATHER

ਅੰਮ੍ਰਿਤਸਰ ਵਿਖੇ ਭਾਜਪਾ ਅਤੇ ਅਕਾਲੀ ਉਮੀਦਵਾਰ ਅੱਜ ਦਾਖ਼ਲ ਕਰਾਉਣਗੇ ਨਾਮਜ਼ਦਗੀ ਪੱਤਰ

ਅੰਮ੍ਰਿਤਸਰ, 10 ਮਈ (ਜਸਵੰਤ ਸਿੰਘ ਜੱਸ/ਹਰਮਿੰਦਰ ਸਿੰਘ)- ਲੋਕ ਸਭਾ ਚੋਣਾਂ ਦੌਰਾਨ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਨਿਲ ਜੋਸ਼ੀ ਵਲੋਂ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾਣਗੇ। ਜਾਣਕਾਰੀ ਅਨੁਸਾਰ ਭਾਜਪਾ ਉਮੀਦਵਾਰ ਦੇ ਕਾਗਜ਼ ਦਾਖ਼ਲ ਕਰਵਾਉਣ ਲਈ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਵੀ ਵਿਸ਼ੇਸ਼ ਤੌਰ’ ਤੇ ਅੱਜ ਅੰਮ੍ਰਿਤਸਰ ਪਹੁੰਚੇ ਤੇ ਕਾਫ਼ਲੇ ਦੇ ਰੂਪ ਵਿਚ ਉਹ ਸਥਾਨਕ ਲਾਰੈਂਸ ਰੋਡ ਤੋਂ ਰਵਾਨਾ ਹੋਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ