ਅਨਿਲ ਜੋਸ਼ੀ ਵੱਡੇ ਕਾਫ਼ਲੇ ਨਾਲ ਨਾਮਜ਼ਦਗੀ ਪੱਤਰ ਦਾਖਲ ਕਰਾਉਣ ਲਈ ਹੋਏ ਰਵਾਨਾ
ਅੰਮ੍ਰਿਤਸਰ, 10 ਮਈ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਅੰਮ੍ਰਿਤਸਰ ਤੋਂ ਉਮੀਦਵਾਰ ਅਨਿਲ ਜੋਸ਼ੀ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਾਉਣ ਲਈ ਵੱਡੇ ਕਾਫ਼ਲੇ ਦੇ ਨਾਲ ਜ਼ਿਲ੍ਹਾ ਕਚਹਿਰੀ ਵਿਖੇ ਜਾ ਰਹੇ ਹਨ। ਉਨ੍ਹਾਂ ਦੇ ਨਾਲ ਸ. ਬਿਕਰਮ ਸਿੰਘ ਮਜੀਠੀਆ, ਗੁਲਜ਼ਾਰ ਸਿੰਘ ਰਣੀਕੇ, ਭਾਈ ਰਜਿੰਦਰ ਸਿੰਘ ਮਹਿਤਾ, ਗੁਰਪ੍ਰੀਤ ਸਿੰਘ ਵਡਾਲੀ, ਰਾਜਾ ਲਦੇਹ, ਰਾਣਾ ਲੋਪੋਕੇ ਸਮੇਤ ਹੋਰ ਵੱਡੀ ਗਿਣਤੀ ਵਿਚ ਅਕਾਲੀ ਆਗੂ ਅਤੇ ਵਰਕਰ ਸ਼ਾਮਿਲ ਹਨ।