JALANDHAR WEATHER

ਬਸਪਾ ਨੇ ਹੁਸ਼ਿਆਰਪੁਰ ਤੋਂ ਐਡਵੋਕੇਟ ਰਣਜੀਤ ਕੁਮਾਰ ਨੂੰ ਐਲਾਨਿਆ ਉਮੀਦਵਾਰ

ਹੁਸ਼ਿਆਰਪੁਰ, 10 ਮਈ (ਬਲਜਿੰਦਰਪਾਲ ਸਿੰਘ)- ਬਹੁਜਨ ਸਮਾਜ ਪਾਰਟੀ ਵਲੋਂ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਐਡਵੋਕੇਟ ਰਣਜੀਤ ਕੁਮਾਰ ਪ੍ਰਧਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੂੰ ਉਮੀਦਵਾਰ ਐਲਾਨਿਆ ਹੈ। ਅੱਜ ਇੱਥੇ ਬਸਪਾ ਦੇ ਪੰਜਾਬ, ਚੰਡੀਗੜ੍ਹ ਦੇ ਇੰਚਾਰਜ ਵਿਪੁਲ ਕੁਮਾਰ, ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਬਸਪਾ ਦੀ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ, ਇੰਚਾਰਜ ਪੰਜਾਬ ਰਣਧੀਰ ਸਿੰਘ ਬੈਨੀਪਾਲ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਲੋਂ ਵਿਚਾਰ-ਵਟਾਂਦਰੇ ਉਪਰੰਤ ਪਾਰਟੀ ਦੇ ਮਿਸ਼ਨਰੀ ਆਗੂ ਐਡਵੋਕੇਟ ਰਣਜੀਤ ਕੁਮਾਰ ਨੂੰ ਉਮੀਦਵਾਰ ਵਜੋਂ ਚੋਣ ਮੈਦਾਨ ’ਚ ਉਤਾਰਿਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ