JALANDHAR WEATHER

ਮੁੱਖ ਮੰਤਰੀ ਦਫ਼ਤਰ ਨਹੀਂ ਜਾ ਸਕਣਗੇ ਅਰਵਿੰਦ ਕੇਜਰੀਵਾਲ- ਸੁਪਰੀਮ ਕੋਰਟ

ਨਵੀਂ ਦਿੱਲੀ, 10 ਮਈ- ਸੁਪਰੀਮ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੁਝ ਸ਼ਰਤਾਂ ’ਤੇ ਅੰਤਰਿਮ ਜ਼ਮਾਨਤ ਦਿੱਤੀ ਹੈ। ਸੁਪਰੀਮ ਕੋਰਟ ਨੇ ਮੁੱਖ ਮੰਤਰੀ ਨੂੰ 50,000 ਰੁਪਏ ਦਾ ਜ਼ਮਾਨਤੀ ਬਾਂਡ ਭਰਨ ਲਈ ਕਿਹਾ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਹੁਕਮ ਦਿੱਤਾ ਕਿ ਕੇਜਰੀਵਾਲ ਮੁੱਖ ਮੰਤਰੀ ਦਫ਼ਤਰ ਅਤੇ ਦਿੱਲੀ ਸਕੱਤਰੇਤ ਵਿਖੇ ਨਹੀਂ ਜਾ ਸਕਣਗੇ ਅਤੇ ਨਾ ਹੀ ਕਿਸੇ ਗਵਾਹ ਨਾਲ ਕੋਈ ਸੰਪਰਕ ਕਰਨਗੇ। ਇਸ ਦੇ ਨਾਲ ਹੀ ਉਹ ਉਪ ਰਾਜਪਾਲ ਦੀ ਆਗਿਆ ਤੋਂ ਬਿਨਾਂ ਕਿਸੇ ਵੀ ਸਰਕਾਰੀ ਫਾਈਲ ’ਤੇ ਦਸਤਖ਼ਤ ਨਹੀਂ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ